ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਭਾਈ ਘਨੱਈਆ ਬਿਰਧ ਘਰ ਭਾਈ ਮੰਝ ਰੋਡ ਅੰਮ੍ਰਿਤਸਰ ਦੇ ਦੌਰੇ ਦੌਰਾਨ
ਬਿਰਧ ਘਰ ਦੀ ਸਮੁੱਚੀ ਬਿਲਡਿੰਗ, ਬਜ਼ੁਰਗਾਂ ਦੇ ਖਾਣ ਪੀਣ, ਰਹਿਣ-ਸਹਿਣ, ਮੈਡੀਕਲ ਸੇਵਾਵਾਂ, ਸਾਫ਼ ਸਫ਼ਾਈ ਅਤੇ ਮਨੋਰੰਜਨ ਆਦਿ ਦੀਆਂ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਪਣੀ ਸੰਤੁਸ਼ਟੀ ਪ੍ਰਗਟ ਕੀਤੀ।ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਓਲਡ ਏਜ਼ ਹੋਮ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਬਜ਼ੁਰਗਾਂ ਦਾ ਹਾਲ ਚਾਲ ਪੁੱਛਿਆ ਤੇ ਭਰੋਸਾ ਦਿਵਾਇਆ ਕਿ ਬਜ਼ੁਰਗਾਂ ਦੀਆਂ ਮੁਸ਼ਕਲਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਪ੍ਰਸ਼ਾਸ਼ਨ ਵਲੋਂ ਜ਼ਰੂਰਤ ਅਨੁਸਾਰ ਸਮਾਨ ਮੁਹੱਈਆ ਕਰਵਾਇਆ ਜਾਵੇਗਾ।ਖਹਿਰਾ ਨੇ ਓਲਡ ਏਜ਼ ਹੋਮ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜਲਦ ਹੀ ਇਸ ਓਲਡ ਏਜ਼ ਹੋਮ ਵਿੱਚ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾ ਕੇ ਸਾਰੇ ਬਜ਼ੁਰਗਾਂ ਨੂੰ ਵੈਕਸੀਨ ਲਗਾਈ ਜਾਵੇਗੀ।ਓਲਡ ਏਜ ਹੋਮ ਦੇ ਪ੍ਰਬੰਧਕ ਬਲਵਿੰਦਰ ਚਾਹਲ ਵਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਅਸੀਸਇੰਦਰ ਸਿੰਘ ਜ਼ਿਲਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਵੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media