Wednesday, August 26, 2026

ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਤਾ ਜਾਵੇ – ਸਿਵਲ ਸਰਜਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਵਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਕਿਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ, ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
                       ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕੋਲਡਰਿੰਕਸ ਪੀਣ ਤੋਂ ਬਚਣਾ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ।ਬੱਸਾਂ ਵਿਚ ਯਾਤਰੂਆਂ ਦੀ ਸਹੂਲਤ ਲਈ ਫਸਟ ਏਡ ਬਾਕਸ ਅਤੇ ਪੀਣ ਵਾਲੇ ਦਾ ਇੰਤਜ਼ਾਮ ਹੋਵੇ।ਮਜ਼ਦੂਰਾਂ ਅਤੇ ਮਗ-ਨਰੇਗਾ ਦੇ ਕਾਮਿਆਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਵੇ।ਜ਼ਰੂਰਤ ਪੈਣ ‘ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ’ਤੇ ਕਾਲ ਕੀਤੀ ਜਾ ਸਕਦੀ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …