Wednesday, August 26, 2026

ਕੋਵਿਡ ਕਾਲ ਲਈ ਕਮਾਈ ਪੂਰੀ ਛੁੱਟੀ ਦਾ ਮੈਡੀਕਲ ਕਾਲਜ ਫੈਕਲਟੀ ਨੂੰ ਮਿਲੇਗਾ ਲਾਭ -ਮੰਤਰੀ ਸੋਨੀ

ਵਾਰਡ ਨੰਬਰ 50 ‘ਚ 8 ਕਰੋੜ ਨਾਲ ਬਣਨ ਵਾਲੀਆਂ ਸੜਕਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕਰ ਦਿੱਤਾ ਹੈ।
                ਹਲਕਾ ਕੇਂਦਰੀ ਦੇ ਇਲਾਕੇ ਦੀ ਵਾਰਡ ਨੰਬਰ 50 ਅਧੀਨ ਪੈਂਦੇ ਰਾਮ ਬਾਗ ਚੌਕ, ਕੋਟ ਆਤਮਾ ਰਾਮ, ਗੁਜਰਾਤੀ ਬਸਤੀ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕਾਂ ਦੀ ਸ਼ੁਰੂਆਤ ਕਰਦੇ ਹੋਏ ਸੋਨੀ ਨੇ ਇਸ ਐਲਾਨ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤੀ।ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਅਸ਼ਵਨੀ ਕੁਮਾਰ ਪੱਪੂ, ਧਰਮਵੀਰ ਸਰੀਨ, ਲਾਲੀ ਪ੍ਰਧਾਨ, ਵਰੁਣ ਕੁਮਾਰ, ਬਿਲਾ ਮਾਰੂਤੀ ਵੀ ਹਾਜ਼ਰ ਸਨ।
                       ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜ ਫੈਕਲਟੀ ਮਹਾਂਮਾਰੀ ਦੌਰਾਨ ਗਰਮੀ ਅਤੇ ਸਰਦੀਆਂ ਦੀਆਂ ਛੁੱਟੀਆਂ ਦਾ ਲਾਭ ਨਹੀਂ ਲੈ ਸਕੇ ਅਤੇ ਉਹ ਇਸ ਸਹੂਲਤ ਤੋਂ ਵਾਂਝੇ ਰਹੇ।ਉਨ੍ਹਾਂ ਕਿਹਾ ਕਿ ਇਨ੍ਹਾਂ ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਸੇਵਾਵਾਂ ਅਤੇ ਕੁਰਬਾਨੀ ਲਈ ਮੁਆਵਜ਼ਾ ਦੇਣ ਦੀ ਜ਼ਰੂਰਤ ਸੀ, ਜੋੋ ਪੂਰੀ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਰੱਦ ਕੀਤੀ ਛੁੱਟੀਆਂ ਦੀ ਮਿਆਦ ਦੇ ਮੁਕਾਬਲੇ ਉਨ੍ਹਾਂ ਦੀ ਸਾਲਾਨਾ ਕਮਾਈ ਛੁੱਟੀ ਦੀ ਮਿਆਦ ਦੇ 30 ਦਿਨਾਂ ਦਾ ਪੂਰਾ ਲਾਭ ਦੇਣ ਦਾ ਫੈਸਲਾ ਕੀਤਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …