ਨਵਾਂਸ਼ਹਿਰ, 13 ਜੂਨ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਕੱਲ 1480 ਯੋਗ
ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 150279 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 273, ਬਲਾਚੌਰ ਵਿਚ 318, ਮੁਜ਼ੱਫਰਪੁਰ ਵਿਚ 288, ਮੁਕੰਦਪੁਰ ਵਿਚ 345, ਸੁੱਜੋਂ ਵਿੱਚ 86, ਬੰਗਾ ਵਿਚ 100 ਅਤੇ ਸੜੋਆ ਵਿੱਚ 70 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।ਉਨ੍ਹਾਂ ਕਿਹਾ ਕਿ ਕੋਵਿਡ ਰੋਕੂ ਟੀਕਾਕਰਨ ਨਾਲ ਜਿਥੇ ਕਰੋਨਾ ਦੀ ਮੌਜ਼ੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ, ਉਥੇ 100 ਫੀਸਦ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ।ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਟੀਕਾਕਰਨ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਕੱਲ ਜ਼ਿਲ੍ਹੇ ਵਿੱਚ ਕੁੱਲ 13 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਜਿਲ੍ਹੇ ਵਿੱਚ ਹੁਣ ਕੁੱਲ ਕੇਵਲ 160 ਅਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿਚੋਂ ਕੇਵਲ 28 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 234270 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11275 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ 921 ਸੈਂਪਲਾਂ ਦੇ ਨਤੀਜ਼ਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.81 ਫੀਸਦੀ ‘ਤੇ ਚੱਲ ਰਹੀ ਹੈ।ਹੁਣ ਤੱਕ ਜ਼ਿਲ੍ਹੇ ਵਿੱਚ 10771 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media