ਨਵਾਂਸ਼ਹਿਰ, 13 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 631 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 50 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ, ਥਾਣਾ ਮੁੱਖੀਆਂ ਵਲੋਂ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਏ ਜਾਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media