ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਲੋਂ ਬੀਤੇ ਦਿਨੀ ਹਲਕਾ ਉਤਰੀ ‘ਚ ਪੈਂਦੀ ਆਪਣੀ ਵਾਰਡ ਨੰ: 12 ਦੇ ਡਾਇਮੰਡ
ਐਵਨਿਊ ਵਿਖੇ ਪੁਰਾਣੀ ਹੋ ਚੁੱਕੀ ਸੀਵਰੇਜ਼ ਪ੍ਰਣਾਲੀ ਨੂੰ ਦਰੁੱਸਤ ਕਰਨ, ਗਲੀਆਂ, ਸੜਕਾਂ ਤੇ ਚੈਂਬਰ ਬਣਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।
ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਕਰੋੜਾਂ ਦੇ ਵਿਕਾਸ ਕੰਮ ਕਰਵਾ ਕੇ ਪੂਰੇ ਕੀਤੇ ਹਨ।ਸ਼ਹਿਰ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ।ਹਰੇਕ ਇਲਾਕੇ ਵਿੱਚ ਦਰੁੱਸਤ ਸੀਵਰੇਜ਼ ਪ੍ਰਣਾਲੀ ਅਤੇ ਪੀਣ ਵਾਲੇ ਪਾਣੀ ਦਾ ਸੁਚਾਰੂ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ, ਮਨਜੀਤ ਸਿੰਘ, ਨਰਿੰਦਰ ਕੁਮਾਰ, ਐਕਸੀਅਨ ਭਲਵਿੰਦਰ ਸਿੰਘ, ਜੇ.ਈ ਅਨੁਦੀਪਕ ਤੇ ਮਨਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media