Sunday, April 26, 2026

ਟੈਕ ਨੇਤਰਾ ਕੰਪਨੀ ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਦੇ 6 ਵਿਦਿਆਰਥੀ ਨੌਕਰੀ ਲਈ ਚੁਣੇ

PPN05111404
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਵਿਖੇ ਇਸ ਸਾਲ ਦਾ ਪਲੇਸਮੇਂਟ ਸੀਜ਼ਨ-14 ਬੜੇ ਉਤਸ਼ਾਹਪੂਰਵਕ ਹੁੰਗਾਰੇ ਨਾਲ ਸ਼ੁਰੂ ਹੋ ਗਿਆ ਹੈ। ਪੰਜਾਬ ਹੀ ਨਹੀਂ ਸਗੋਂ ਦੂਸਰੇ ਰਾਜਾਂ ਦੇ ਬਹੁਤ ਵੱਡੇ-ਵੱਡੇ ਕਾਰਪੋਰੇਟ ਘਰਾਣੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ  ਦੇ ਵਿਦਿਆਰਥੀਆਂ ਦੀ ਪਲੇਸਮੇਂਟ ਕਰਨ ਲਈ ਚਾਹਵਾਨ ਹਨ । ਇਹ ਸੰਸਥਾ ਹਮੇਸ਼ਾਂ ਆਪਣੇ ਵਿਦਿਆਰਥੀਆਂ ਨੂੰ ਗਿਆਨ ਅਤੇ ਪੇਸ਼ੈਵਰ ਮੁਹਾਰਤ ਦੇਣ ਦੇ ਮੰਤਵ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਹੈ। ਇਸ ਕਰਕੇ ਇਨਫਰਮੇਸ਼ਨ ਟੈਕਨਾਲੋਜੀ, ਬੈਕਿੰਗ ਅਤੇ ਵਿੱਤੀ ਸੇਵਾਵਾਂ, ਪਾਵਰ, ਰਿਟੇਲ, ਮੀਡੀਆ ਆਦਿ ਵੱਖ-ਵੱਖ ਖੇਤਰਾਂ ਦੀਆਂ ਪ੍ਰਸਿੱਧ ਕੰਪਨੀਆਂ ਵਿਦਿਆਰਥੀਆਂ ਦੀ ਪਲੇਸਮੇਂਟ ਕਰਨ ਲਈ ਆ ਰਹੀਆਂ ਹਨ ਜਿਨ੍ਹਾਂ ਵਿਚੋਂ ਵੈੱਬ ਡਿਜ਼ਾਈਨਿੰਗ ਐਂਡ ਡਿਵੈਲਪਮੇਂਟ, ਸਰਚ ਇੰਜਨ ਆਪਟੀਮਾਈਜੇਸ਼ਨ ਆਦਿ ਸੇਵਾਵਾਂ ਪ੍ਰਦਾਨ ਕਰਨ ਵਾਲੀ ਟੈਕ ਨੇਤਰਾ ਵਰਗੀ ਵੱਡੀ ਕੰਪਨੀ ਨੇ ਇਸ ਸਾਲ ਦੇ ਪਲੇਸਮੇਂਟ ਸੀਜ਼ਨ ਵਿੱਚ ਸਭ ਤੋਂ ਪਹਿਲਾਂ ਕਾਲਜ ਵਿਖੇ ਆ ਕੇ ਐਮ. ਬੀ. ਏ. ਤੀਜਾ ਸਮੈਸਟਰ ਦੇ 6 ਵਿਦਿਆਰਥੀਆਂ ਦੀ ਪਲੇਸਮੇਂਟ ਕੀਤੀ ਹੈ।
ਇਸ ਕੰਪਨੀ ਦੀ ਪਲੇਸਮੇਂਟ ਡਰਾਈਵ ਲਈ ਐਮ. ਬੀ. ਏ. ਦੇ 25 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ। ਕੰਪਨੀ ਦੇ ਅਧਿਕਾਰੀਆਂ ਨੇ ਵਿਦਿਆਰਥੀ ਨੂੰ ਚੁਨਣ ਲਈ ਗਰੁੱਪ ਡਿਸਕਸ਼ਨ ਕਰਵਉਣ ਤੋਂ ਬਾਦ ਪਰਸਨਲ ਇੰਟਰਵਿਊ ਕੀਤੀ। ਅਧਿਕਾਰੀ ਵਿਦਿਆਰਥੀਆਂ ਦੇ ਪੇਸ਼ੇਵਰ ਵਿਵਹਾਰ ਅਤੇ ਜਾਣਕਾਰੀ ਦੇ ਪੱਧਰ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ। ਉਹਨਾਂ ਨੇ ਇੰਟਰਵਿਊ ਦੌਰਾਨ ਪੁੱਛੇ ਗਏ ਸੁਆਲਾਂ ਦੇ ਜਵਾਬ ਦੇਣ ਸਮੇਂ ਵਿਦਿਆਰਥੀਆਂ ਵੱਲੋਂ ਅਪਣਾਈ ਗਈ ਵਿਵਹਾਰਿਕ ਪਹੁੰਚ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ 6 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣ ਲਿਆ। ਸੰਸਥਾ ਦੇ ਚੇਅਰਮੈਨ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਹੋਣ ਵਿੱਚ ਤਕਰੀਬਨ 1 ਸਾਲ ਹਲੇ ਬਾਕੀ ਹੈ  ਅਤੇ ਉਹ ਪਹਿਲਾ ਹੀ ਨੌਕਰੀ ਪ੍ਰਾਪਤ ਕਰ ਚੁੱਕੇ ਹਨ । ਸੰਸਥਾ ਵਿਖੇ ਅਪਣਾਈ ਲਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਦੇ ਨਾਲ ਨਾਲ ਵਿਦਿਆਰਥੀਆਂ ਦੀ ਸਖ਼ਸੀਅਤ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੀ ਵਿਦਿਆਰਥੀਆਂ ਦੀ ਪਲੇਸਮੇਂਟ ਸੰਭਵ ਹੋ ਰਹੀ ਹੈ।ਉਹਨਾਂ ਨੇ ਉਮੀਦ ਜਤਾਈ ਹੈ ਕਿ ਐਮ.ਬੀ.ਏ. ਦੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਪਲੇਸਮੇਂਟ ਦੇ ਟੀਚੇ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ। ਉਹਨਾਂ ਨੇ ਇਸ ਟੀਚੇ ਨੂੰ ਪੂਰਾ ਕਰਨ ਲਈ ਟਰੇਨਿੰਗ ਐਂਡ ਪਲੇਸਮੇਂਟ ਵਿਭਾਗ ਵੱਲੋਂ ਕੀਤੇ ਜਾ ਰਹੇ ਸਾਰਥਿਕ ਯਤਨਾਂ ਦੀ ਵੀ ਭਰਪੂਰ ਸਲਾਘਾ ਕੀਤੀ ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply