ਤਰਜ਼ੀਹੀ ਗਰੁੱਪਾਂ ਵਿੱਚ ਹੋਰ ਨਵੇਂ ਵਰਗਾਂ ਨੂੰ ਵੀ ਕੀਤਾ ਸ਼ਾਮਲ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਹੁਣ 18-44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।
ਟੀਕਾਕਰਨ ਤਰਜ਼ੀਹੀ ਗਰੁੱਪਾਂ ਵਿੱਚ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਬੇਰੀ ਗੇਟ ਆਈ.ਟੀ.ਆਈ ਵਿਖੇ ਲਗਵਾਏ ਵੈਕਸੀਨ ਕੈਂਪ ਮੌਕੇ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵਲੋਂ ਜੋ ਵੀ ਖੁਰਾਕਾਂ ਮਿਲ ਰਹੀਆਂ ਹਨ, ਉਹ ਹਰ ਲੋੜਵੰਦ ਤੱਕ ਭੇਜੀ ਜਾ ਰਹੀਆਂ ਹਨ।ਅੱਜ ਕੈਂਪ ਵਿੱਚ ਵੀ 400 ਦੇ ਕਰੀਬ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਾ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰ) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਿਵਰੀ ਦੇਣ ਵਾਲੇ, ਐਲ.ਪੀ.ਜੀ ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀ ਸ਼ਾਮਲ ਹਨ।ਜ਼ਿਲਾ ਪ੍ਰਸ਼ਾਸਨ ਵਲੋਂ ਸਥਾਨਕ ਪੱਧਰ ‘ਤੇ ਹੋਰਾਂ ਨੂੰ ਵੀ ਤਰਜ਼ੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਵਿਕਾਸ ਸੋਨੀ, ਆਦੇਸ਼ ਮਹਿਰਾ, ਡਾਕਟਰ ਮਦਨ ਮੋਹਨ, ਡਾਕਟਰ ਹਰਦੀਪ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media