ਸੰਗਰੂਰ, 14 ਜੂਨ (ਜਗਸੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ
ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਨਮੋਲ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ, ਆਨਲਾਈਨ ਹੋਏ ਕਵਿਤਾ ਮੁਕਾਬਲਿਆਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਲਕੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਕੁਮਾਰ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ।ਇੰਨ੍ਹਾਂ ਕਵਿਤਾ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ।ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਲਵਪ੍ਰੀਤ ਕੌਰ ਜਮਾਤ ਨੌਵੀਂ ਨੇ ਪਹਿਲਾ, ਜਸਪ੍ਰੀਤ ਕੌਰ ਜਮਾਤ ਦਸਵੀਂ ਨੇ ਦੂਜਾ ਅਤੇ ਹਰਪ੍ਰੀਤ ਕੌਰ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫ਼ੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਬੀਰ ਕੌਰ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।
ਇਸ ਸਮੇਂ ਸਕੂਲ ਨੋਡਲ ਅਫਸਰ ਡਾ. ਗੁਰਮੀਤ ਕੌਰ ਅਤੇ ਸਮੂਹ ਕਲਾਸ ਇੰਚਾਰਜ਼ਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media