Saturday, May 30, 2026

ਯੂਥ ਕਾਂਗਰਸ ਪ੍ਰਧਾਨ ਵਲੋਂ ਦਲਿਤਾਂ ਨੂੰ ਅਕਾਲੀ-ਬਸਪਾ ਗਠਜੋੜ ਵਿਚੋਂ ਬਾਹਰ ਆਉਣ ਦਾ ਸੱਦਾ

ਅਕਾਲੀ ਦਲ ਨੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਕੀਤਾ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਬਸਪਾ ਗਠਜੋੜ ‘ਤੇ ਸਵਾਲ ਚੁੱਕਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਬਸਪਾ ‘ਚ ਸ਼ਾਮਿਲ ਦਲਿਤਾਂ ਨੂੰ ਗਠਜੋੜ’ ਚੋਂ ਬਾਹਰ ਆਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਸੂਬੇ ਵਿੱਚ ਰਾਜ ਕਰਨ ਵਾਲੇ ਅਕਾਲੀ ਦਲ ਨੇ ਕਦੇ ਵੀ ਪੰਜਾਬ ਦਾ ਭਲਾ ਨਹੀਂ ਕੀਤਾ। ਉਨ੍ਹਾਂ ਸਿਰਫ਼ ਤੇ ਸਿਰਫ਼ ਅਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਾਲਾਮਾਲ ਕਰਨ ਲਈ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ।ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਜਿਸ ਅਕਾਲੀ ਦਲ ਦੇ ਰਾਜ ਦੌਰਾਨ ਪਾਵਨ ਤੇ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਲੈ ਕੇ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਦੇ ਲੋਕਾਂ ਅੰਦਰ ਅਕਾਲੀ ਦਲ ਪ੍ਰਤੀ ਨਫਰਤ ਭਰੀ ਹੋਈ ਹੈ।ਜਿਸ ਦੇ ਰੋਸ ਵਜੋਂ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਅਕਾਲੀ ਆਗੂਆਂ ਨੂੰ ਵੜਣ ਤੱਕ ਨਹੀਂ ਦਿੱਤਾ ਜਾਂਦਾ।ਆਪਣੀ ਸਿਆਸੀ ਜਮੀਨ ਬਚਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੌਕਾਪ੍ਰਸਤੀ ਦੀ ਖੇਡ ਖੇਡੀ ਜਾ ਰਹੀ ਹੈ।ਉਨ੍ਹਾਂ ਸੁਖਬੀਰ ਬਾਦਲ ‘ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਜੋ ਪੰਥ ਦੀ ਦੁਹਾਈ ਦੇ ਕੇ ਲੋਕਾਂ ਦੀਆਂ ਵੋਟਾਂ ਹਾਸਲ ਕਰ ਕੇ ਰਾਜ ਭੋਗਦਾ ਆ ਰਿਹਾ ਹੈ।ਜਦੋਂ ਉਹ ਪੰਥ ਦਾ ਨਹੀਂ ਬਣ ਸਕਿਆ, ਦਲਿਤਾਂ ਦਾ ਕੀ ਸਵਾਰੇਗਾ।
            ਯੂਥ ਪ੍ਰਧਾਨ ਨੇ ਬਸਪਾ ਨੂੰ ਵੀ ਰਗੜੇ ਲਾਏ ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਮਾਇਆਵਤੀ ਨੇ ਹਮੇਸ਼ਾਂ ਦਲਿਤਾਂ ਦਾ ਸੌਦਾ ਕੀਤਾ ਹੈ।ਇਸ ਗਠਜੋੜ ‘ਤੇ ਪਹਿਲਾਂ ਬਸਪਾ ਦੇ ਸੂਬਾ ਪ੍ਰਧਾਨ ਵਲੋਂ ਵੀ ਇਤਰਾਜ਼ ਜਤਾਇਆ ਗਿਆ ਸੀ ਪਰੰਤੂ ਮਾਇਆਵਤੀ ਦੇ ਤੁਗਲਕੀ ਫਰਮਾਨ ਅੱਗੇ ਉਨ੍ਹਾਂ ਵੀ ਅਪਣੇ ਗੋਡੇ ਟੇਕ ਦਿੱਤੇ ਹਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਆਪਣੀ ਹਾਰ ਸਵੀਕਾਰ ਕਰ ਚੁੱਕਾ ਹੈ।ਜਿਸ ਨੂੰ ਪੰਜਾਬ ‘ਚ ਖੜ੍ਹੇ ਕਰਨ ਲਈ ਉਮੀਦਵਾਰ ਨਹੀਂ ਲਭ ਰਹੇ।ਇਸੇ ਲਈ ਉਹ ਯੂ.ਪੀ ‘ਚੋਂ ਆ ਕੇ ਮਾਇਆਵਤੀ ਨੂੰ ਪੰਜਾਬ ਵਿੱਚ ਚੋਣ ਲੜਨ ਲਈ ਤਰਲੇ ਕਰ ਰਹੇ ਹਨ।
           2022 ਵਿੱਚ ਬਸਪਾ ਦਾ ਪੰਜਾਬ ਵਿੱਚ ਖਾਤਾ ਨਹੀਂ ਖੁਲੇਗਾ ਅਤੇ ਅਕਾਲੀ ਦਲ ਦਾ 2017 ਤੋਂ ਵੀ ਮਾੜਾ ਹਾਲ ਹੋਵੇਗਾ।ਪੰਜਾਬ ਦੇ ਲੋਕ ਮੁੜ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਸੂਬੇ ਦੀ ਸੱਤਾ ਸੌਂਪਣਗੇ।ਕੈਪਟਨ ਸਰਕਾਰ ਵਲੋਂ ਜਿਥੇ ਦਲਿਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …