ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਨੂੰ
ਕਰਾਰੀ ਹਾਰ ਦੇ ਕੇ ਇਤਿਹਾਸ ਜਿੱਤ ਪ੍ਰਾਪਤ ਕਰੇਗਾ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਕਮੇਟੀ ਮੈਂਬਰ ਵਿਨਰਜੀਤ ਸਿੰਘ ਖਡਿਆਲ ਨੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਇਕੋ ਵਿਚਾਰਕ ਸਾਂਝ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਇਸ ਗਠਜੋੜ ਦਾ ਬਹੁਤ ਵੱਡਾ ਸਿਆਸੀ ਫਾਇਦਾ ਮਿਲਣਾ ਤੈਅ ਹੈ।
ਖਡਿਆਲ ਨੇ ਦੱਸਿਆ ਕਿ 25 ਸਾਲ ਪਹਿਲਾਂ ਵੀ ਬਸਪਾ ਨਾਲ ਅਕਾਲੀ ਦਲ ਦਾ ਗਠਜੋੜ ਰਿਹਾ ਹੈ ਅਤੇ ਇਹਨਾਂ ਦੋਵੇਂ ਪਾਰਟੀਆਂ ਉਮੀਦਵਾਰ ਦੇ ਸਾਂਝੇ ਵਿਧਾਨ ਸਭਾ ਅਤੇ ਲੋਕ ਸਭਾ ਦੇ ਜਿੱਤਦੇ ਆਏ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੋਵੇਂ ਪਾਰਟੀਆਂ 97/20 ਦੀ ਵੰਡ ਅਨੁਸਾਰ ਪੰਜਾਬ ਵਿੱਚ ਬਸਪਾ ਤੇ ਅਕਾਲੀ ਦਲ ਦੀ ਸਾਂਝੀ ਸਰਕਾਰ ਬਣਾਉਣਗੀਆਂ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media