Friday, October 16, 2026

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ੍ਹ ਕੇ ਦਿੱਤੀਆਂ ਗ੍ਰਾਂਟਾਂ- ਐਮ.ਪੀ ਮਨੀਸ਼ ਤਿਵਾੜੀ

ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ

ਨਵਾਂਸ਼ਹਿਰ, 16 ਜਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ।ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜ਼ੂਦਗੀ ਵਿੱਚ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਅਤੇ ਸ਼ੁੱਭ ਆਰੰਭ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਇੰਨਾ ਵਿਕਾਸ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜ਼ੂਦਾ ਸਰਕਾਰ ਦੇ ਕਾਰਜਕਾਲ ਵਿੱਚ ਹੋਇਆ ਹੈ।
                   ਇਸ ਦੌਰਾਨ ਉਨ੍ਹਾਂ ਹਲਕੇ ਦੇ ਪਿੰਡ ਭਾਰਟਾ ਕਲਾਂ ਵਿਖੇ 55 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨ੍ਹਾਂ ਵਿਚ ਗਲੀਆਂ-ਨਾਲੀਆਂ, ਪਾਰਕ, ਵਾਟਰ ਰੀਚਾਰਜਿੰਗ ਸਟਰੱਕਚਰ, ਥਾਪਰ ਮਾਡਲ ਤਾਲਾਬ, ਪਲੇਅ ਫੀਲਡ, ਸਾਲਿਡ ਵੇਸਟ ਮੈਨੇਜਮੈਂਟ ਸਿਸਟਮ ਆਦਿ ਸ਼ਾਮਲ ਸਨ।ਇਸੇ ਤਰ੍ਹਾਂ ਉਨ੍ਹਾਂ ਪਿੰਡ ਬੁਰਜ ਟਹਿਲ ਦਾਸ ਵਿਖੇ 70 ਲੱਖ ਅਤੇ ਪਿੰਡ ਫਾਂਬੜਾ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ਼ਾਂ ਦਾ ਸ਼ੁੱਭ ਆਰੰਭ ਕੀਤਾ।
ਉਨ੍ਹਾਂ ਹਲਕੇ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਵਿਧਾਇਕ ਅੰਗਦ ਸਿੰਘ ਨੇ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਐਮ.ਪੀ ਮਨੀਸ਼ ਤਿਵਾੜੀ ਵੱਲੋਂ ਕੀਤੇ ਜਾ ਰਹੇ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
                   ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਜੋਗਿੰਦਰ ਸਿੰਘ ਭਗੌਰਾਂ, ਜੈਦੀਪ ਜਾਂਗੜਾ, ਬੀ.ਡੀ.ਪੀ.ਓ ਰਾਜੇਸ਼ ਚੱਢਾ, ਲਖਵੀਰ ਸਿੰਘ, ਗਿਆਨੀ ਜਗਦੀਸ਼ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਕੌਰ, ਜੋਗਿੰਦਰ ਸਿੰਘ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …