Wednesday, October 14, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 609 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-56 ਦੇ ਕੀਤੇ ਚਲਾਨ

ਨਵਾਂਸ਼ਹਿਰ, 16 ਜਨ (ਪੰਜਾਬ ਪੋਸਟ ਬਿਊਰੋ) – ਅਲਕਾ ਮੀਨਾ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 609 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 56 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …