ਨਵਾਂਸ਼ਹਿਰ, 15 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਅੱਗੋਂ ਵੀ ਖੜ੍ਹੀ ਰਹੇਗੀ।ਅੱਜ ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਆਉਣ ’ਤੇ ਇਹ ਬਿੱਲ ਤੁਰੰਤ ਰੱਦ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਦੀ ਸਰਕਾਰ ਨੇ ਜਦੋਂ ਪਿਛਲੇ ਸਾਲ ਜੂਨ ਵਿੱਚ ਇਸ ਸਬੰਧੀ ਆਰਡੀਨੈਂਸ ਲਿਆਂਦਾ ਸੀ ਤਾਂ ਉਸ ਸਮੇਂ ਕਾਂਗਰਸ ਪਾਰਟੀ ਨੇ ਹੀ ਸਭ ਤੋਂ ਪਹਿਲਾਂ ਇਸ ਦਾ ਵਿਰੋਧ ਕੀਤਾ ਸੀ ਅਤੇ ਕਾਂਗਰਸ ਦੇ ਬੁਲਾਰੇ ਵਜੋਂ ਸਭ ਤੋਂ ਪਹਿਲਾਂ ਉਨ੍ਹਾਂ ਵੱਲੋਂ ਹੀ ਇਸ ਬਾਰੇ ਪ੍ਰੈਸਸ ਕਾਨਰਫੰਸ ਕਰਕੇ ਇਸ ਦੀ ਮੁਖ਼ਾਲਫਤ ਕੀਤੀ ਗਈ ਸੀ।ਜਦਕਿ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਨਾ ਕੈਬਨਿਟ ਵਿਚ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਨਾ ਹੀ ਉਦੋਂ ਅਸਤੀਫ਼ਾ ਦਿੱਤਾ।ਉਨ੍ਹਾਂ ਕਿਹਾ ਕਿ ਸਤੰਬਰ ਵਿਚ ਬਿੱਲ ਆਉਣ ’ਤੇ ਉਨ੍ਹਾਂ ਸਮੇਤ ਕਾਂਗਰਸ ਦੇ ਸਾਰੇ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਵਿਚ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਿਆਂ ਇਨ੍ਹਾਂ ਖਿਲਾਫ਼ ਵੋਟ ਪਾਈ ਗਈ।ਐਮ.ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਖ਼ਬਾਰਾਂ ਵਿੱਚ ਇਸ ਸਬੰਧੀ ਅਨੇਕਾਂ ਲੇਖ ਕਿਸਾਨਾਂ ਦੇ ਹੱਕ ਵਿੱਚ ਲਿਖੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫਿਰ ਵੀ ਕੁੱਝ ਲੋਕਾਂ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਬਿਨਾਂ ਵਜ੍ਹਾ ਇਸ ਮੁੱਦੇ ’ਤੇ ਸਾਡਾ ਵਿਰੋਧ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਮਾਇਤੀਆਂ ਅਤੇ ਵਿਰੋਧੀਆਂ ਦੀ ਪਹਿਚਾਣ ਕਰਨ, ਤਾਂ ਜੋ ਇਸ ਅੰਦੋਲਨ ਨੂੰ ਜਲਦ ਕਾਮਯਾਬ ਕੀਤਾ ਜਾ ਸਕੇ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …