ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਸ੍ਰੀ ਅਰੁਣ ਗੁਪਤਾ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ
ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ ਦੀ ਰਹਿਨੁਮਾਈ ਹੇਠ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਪੁਸ਼ਪਿੰਦਰ ਸਿੰਘ ਵਲੋਂ ਨੂੰ ਕੈਂਪ ਕੋਰਟ ਦਾ ਆਯੋਜਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਕੀਤਾ ਗਿਆ।ਇਸ ਕੈਂਪ ਕੋਰਟ ਦੋਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਛੋਟੇ ਕੇਸਾਂ ਨੂੰ ਸੁਣਵਾਈ ਲਈ ਰੱਖਿਆ ਗਿਆ ਅਤੇ 14 ਕੇਸਾਂ ਦਾ ਨਿਪਟਾਰਾ ਮੌਕੇ ‘ਤੇ ਕੀਤਾ ਗਿਆ।ਕੇਂਦਰੀ ਜੇਲ ਡਿਪਟੀ ਸੁਪਰਡੈਂਟ ਹੇਮੰਤ ਸ਼ਰਮਾ ਵਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ।ਇਸ ਦੌਰਾਨ ਕਾਨੂੰਨੀ ਸੇਵਾਵਾਂ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਅਤੇ ਸਰਕਾਰੀ ਵਕੀਲ ਰਕੇਸ਼ ਕੁਮਾਰ ਸੋਨੀ ਵੀ ਮੌਜ਼ੂਦ ਸਨ, ਉਨਾਂ ਨੇ ਕੈਂਪ ਕੋਰਟ ਦੀ ਕਾਰਵਾਈ ਵਿੱਚ ਯੋਗਦਾਨ ਪਾਇਆ।
ਇਸ ਦੋਰਾਨ ਸ਼੍ਰੀ ਪੁਸ਼ਪਿੰਦਰ ਸਿੰਘ ਜੱਜ ਸਾਹਿਬਾਨ ਵਲੋਂ ਲੋਕਾਂ ਨੂੰ ਜਿਲ੍ਹਾ ਕਾਨੰੁਨੀ ਸੇਵਾਵਾਂ ਅਥਾਰਟੀ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਹੇਠ ਲਿਖਿਆ ਸੰਦੇਸ਼ ਵੀ ਦਿੱਤਾ ਗਿਆ।ਇਸ ਤੋਂ ਬਾਅਦ ਸ੍ਰੀ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਵਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਜੇਲ੍ਹ ਪ੍ਰਬੰਧਕਾਂ ਨੂੰ ਜਰੂਰੀ ਨਿਰਦੇਸ਼ ਜਾਰੀ ਕੀਤੇ ਗਏ।ਇਸ ਦੇ ਨਾਲ ਹੀ ਜੋ ਹਵਾਲਾਤੀ ਛੋਟੇ ਕੇਸਾਂ ‘ਚ ਜੇਲ ਅੰਦਰ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਬਿਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੈਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਅਤੇ ਆਪਣੀਆਂ ਦਰਖਾਸਤਾਂ ਦੇਣ ਲਈ ਕਿਹਾ ਗਿਆ ਤਾਂ ਜੋ ਅਗਲੇ ਕੈਂਪ ਕੋਰਟ ਵਿੱਚ ਉਹਨਾ ਦੇ ਕੇਸ ਵੀ ਸੁਣੇ ਜਾਣਗੇ।
ਉਨਾਂ ਕਿਹਾ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵਲੋਂ ਸਮੇਂ ਸਮੇਂ ਸਿਰ ਲੋਕ ਅਦਾਲਤਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸੱਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ, ਬੱਚਿਆਂ, ਹਵਾਲਾਤੀਆਂ, ਕੈਦੀਆਂ ਅਤੇ ਹਰੇਕ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਜ਼ ਵਿੱਚ ਅਦਾਲਤਾਂ ‘ਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੰੁਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ ਸ਼ਾਮਲ ਹਨ।ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵਲੋਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media