Friday, September 25, 2026

ਹਜ਼ਾਰ ਵਿਦਿਆਰਥੀਆਂ ਵਾਲੇ ਸਕੂਲਾਂ ਦੇ ਕਲੱਬ ‘ਚ ਸ਼ਾਮਲ ਹੋਇਆ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਖਾਲਸਾ

ਜ਼ਿਲ੍ਹੇ ਦਾ ਪਹਿਲਾ ਇਕ ਹਜ਼ਾਰ ਵਿਦਿਆਰਥੀਆਂ ਵਾਲਾ ਸਕੂਲ ਬਣਿਆ ਕੋਟ ਖਾਲਸਾ ਸਕੂਲ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਵੱਡੀ ਗਿਣਤੀ ‘ਚ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਖਾਲਸਾ ਵਿੱਚ ਦਾਖਿਲ ਕਰਵਾਇਆ ਹੈ।
                   ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ), ਸੁਸ਼ੀਲ਼ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ), ਸ਼੍ਰੀਮਤੀ ਰੇਖਾ ਮਹਾਜਨ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਖਾਲਸਾ ਜ਼ਿਲ੍ਹਾ ਅੰਮ੍ਰਿਤਸਰ ਦਾ ਪਹਿਲਾ ਪ੍ਰਾਇਮਰੀ ਸਕੂਲ ਬਣਿਆ ਹੈ।ਜਿਥੇ ਪੜ੍ਹ ਰਹੇ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ, ਮਜ਼ਬੂਤ ਮੁੱਢਲਾ ਬੁਨਿਆਦੀ ਢਾਂਚਾ ਅਤੇ ਵਿਦਿਆਰਥੀ ਹਿੱਤ ਵਿੱਚ ਚਲਾਈਆਂ ਵੱਖ-ਵੱਖ ਸਕੀਮਾਂ ਦੇ ਨੂੰ ਵਿਭਾਗ ਵਲੋਂ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ।
                      ਸਕੂਲ ਮੁਖੀ ਸ਼੍ਰੀਮਤੀ ਕਮਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਸਕੂਲ ਅਧਿਆਪਕਾਂ ਵਲੋਂ ਨੁੱਕੜ ਨਾਟਕ, ਘਰ ਘਰ ਰਾਬਤਾ, ਵਿਦਿਅਕ ਰੈਲੀਆਂ ਅਤੇ ਮਾਪੇ ਅਧਿਆਪਕ ਮਿਲਣੀਆਂ ਰਾਹੀਂ ਆਮ ਜਨਤਾ ਨੂੰ ਸਿੱਖਿਆ ਵਿਭਾਗ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ।ਜਿਸ ਤੋਂ ਉਤਸ਼ਾਹਿਤ ਮਾਪਿਆਂ ਦਾ ਉਨਾਂ ਦੇ ਸਕੂਲ ਪ੍ਰਤੀ ਵਿਸਵਾਸ਼ ਵਧਿਆ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਉਨ੍ਹਾਂ ਦੇ ਸਕੂਲ ਵਿੱਚ 826 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਸਨ, ਪਰ ਅੱਜ ਉਨ੍ਹਾਂ ਦੇ ਸਕੂਲ ਲਈ ਬੁਹਤ ਮਾਣ ਵਾਲੀ ਗੱਲ ਹੈ ਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 1000 ਨੂੰ ਪਾਰ ਕਰਦਿਆਂ ਜਿਲ਼੍ਹਾ ਪੱਧਰੀ ਰਿਕਾਰਡ ਕਾਇਮ ਕੀਤਾ ਹੈ।
               ਇਸ ਮੌਕੇ ਰਜਿੰਦਰ ਸਿੰਘ ਸਹਾਇਕ ਕੋਆਰਡੀਨੇਟਰ, ਪਰਮਿੰਦਰ ਸਿੰਘ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਸਰਬਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …