Wednesday, February 25, 2026

ਪੰਜਾਬ ਸਰਕਾਰ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਨੇ ਫੜਿਆ ਜ਼ੋਰ – ਖੁੱਲਰ

ਵੱਖ-ਵੱਖ ਥਾਂਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਲਗਾਈ ਜਾ ਰਹੀ ਹੈ ਵੈਕਸੀਨ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 18-44 ਸਾਲ ਉਮਰ ਵਰਗ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੇ ਆਪਣਾ ਜੋਰ ਫੜ ਲਿਆ ਹੈ।ਇਹ ਟੀਕਾਕਰਨ ਤਰਜ਼ੀਹੀ ਗਰੁੱਪਾਂ ਵਾਸਤੇ ਹੋਵੇਗਾ।ਜਿਸ ਵਿੱਚ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਸੀਨੀਅਰ ਵਾਇਸ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਸੰਸਥਾਵਾਂ ਵੱਲੋਂ ਟੀਕਾਕਰਨ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਹੁਣ ਲੋਕਾਂ ਦਾ ਰੁਝਾਨ ਵੀ ਵੈਕਸੀਨ ਲਗਾਉਣ ਪ੍ਰਤੀ ਵਧਿਆ ਹੈ।
                 ਖੁੱਲਰ ਦੀ ਅਗਵਾਈ ਵਿੱਚ ਮਹੰਤ ਕਰਤਾਰ ਦਾਸ ਜੀ ਅਖਾੜਾ ਬੇਰੀ ਵਾਲੇ, ਬਾਂਕੇ ਬਿਹਾਰੀ ਅਤੇ ਸ੍ਰੀ ਕਿ੍ਰਸ਼ਨਾ ਕ੍ਰਿਪਾ ਸੇਵਾ ਸਮਿਤੀ ਦੇ ਸਹਿਯੋਗ ਨਾਲ ਗਲੀ ਨੰ: 1 ਗੋਪਾਲ ਨਗਰ ਵਿੱਚ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਵੈਕਸੀਨ ਲਗਾਈ ਗਈ।ਖੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵਲੋਂ ਹੋਰ ਨਵੇਂ ਵਰਗ ਤਰਜ਼ੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ, ਜਿੰਨਾ ਵਿੱਚ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ਼ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਨਕ ਪੱਧਰ ‘ਤੇ ਹੋਰ ਕਿਸੇ ਨੂੰ ਤਰਜ਼ੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
                  ਇਸ ਮੌਕੇ ਸ੍ਰੀਮਤੀ ਮਮਤਾ ਦੱਤਾ, ਸੋਨੂੰ ਦੱਤੀ ਦੋਵੇਂ ਕੌਂਸਲਰ, ਪ੍ਰਦੀਪ ਸ਼ਰਮਾ, ਕਮਲ ਮਹਾਜਨ, ਸੁਰਿੰਦਰ ਸਿੰਘ ਬਿੱਟੂ, ਸ਼ਾਮ ਭੰਡਾਰੀ, ਵਿਸ਼ਾਲ ਤੇ ਮੁਨੀਸ਼ ਭੰਡਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …