Saturday, September 26, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਭਾਸ਼ਣ ਮੁਕਾਬਲੇ ਸ਼ੁਰੂ

ਹਰਲੀਨ ਕੌਰ ਕਿਆਮਪੁਰਾ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਅਤੇ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਮੈਡਮ ਆਦਰਸ਼ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਗੁਰੁ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਵਿੱਦਿਅਕ ਮੁਕਾਬਲਿਆਂ ਦੇ ਮਿਡਲ ਵਰਗ ਵਿੱਚ ਸੁਖਦੀਪ ਕੌਰ ਸਰਕਾਰੀ ਸੈਕੰਡਰੀ ਸਕੂਲ ਕਿਆਮਪੁਰਾ ਨੇ ਪਹਿਲਾ, ਖੁਸ਼ਦੀਪ ਕੌਰ ਨੇ ਦੂਸਰਾ ਅਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸੈਕੰਡਰੀ ਵਰਗ ਵਿੱਚ ਕੁਲਵੀਰ ਕੌਰ ਪਹਿਲੇ, ਜਸਮੀਨ ਕੌਰ ਦੂਜੇ ਅਤੇ ਜਸਪਾਲ ਕੌਰ ਤੀਸਰੇ ਸਥਾਨ ‘ਤੇ ਰਹੀ।
                         ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਇੰਚਾਰਜ਼, ਰਾਜਦੀਪ ਸਿੰਘ ਸਟੈਨੋ, ਨਰਿੰਦਰ ਸਿੰਘ ਜ਼ਿਲ੍ਹਾ ਮੈਂਟਰ ਸਾਇੰਸ, ਸ੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਮੁਬਾਰਕਬਾਦ ਦਿੱਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …