Monday, December 23, 2024

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਸ਼ਾਨਦਾਰ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਬੀ.ਸੀ.ਏ ਭਾਗ ਤੀਜਾ ਸਮੈਸਟਰ-5 ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ।
                         ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ-5 ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿਚੋਂ 80% ਤੋਂ ਉਪਰ ਨੰਬਰ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਉਨਾਂ ਦੱਸਿਆ ਕਿ ਕੰਪਿਊਟਰ ਵਿਭਾਗ ਦੇ ਨਤੀਜਿਆਂ ਵਿੱਚ ਬੀ.ਸੀ.ਏ ਸਮੈਸਟਰ-5 ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ 80.7% ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ।ਜਸਕਰਨ ਸਿੰਘ ਨੇ 75.7% ਕਰਕੇ ਦੂਜਾ ਅਤੇ ਵਿਕਰਮਰਾਜ ਸਿੰਘ ਨੇ 74.5% ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।
                     ਇਸ ਮੌਕੇ ਡਾ. ਰੁਪਿੰਦਰ ਸਿੰਘ, ਪ੍ਰੋ. ਜਤਿੰਦਰ ਕੌਰ, ਪ੍ਰੋ. ਹਰਦੇਵ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਗੁਰਜੀਤ ਸਿੰਘ, ਡਾ. ਹਰਜੀਵ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਨਦੀਪ ਕੌਰ, ਡਾ. ਕਿਰਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਡਾ. ਗੁਰਜੰਟ ਸਿੰਘ, ਡਾ. ਇਕਵਿੰਦਰਪਾਲ ਸਿੰਘ, ਪ੍ਰੋ. ਜੀਵਨ ਜੋਤੀ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਮਨਿੰਦਰ ਕੌਰ, ਪ੍ਰੋ. ਰਜਨੀ ਸੈਣੀ, ਪ੍ਰੋ. ਵਰਿੰਦਰ ਕੌਰ, ਪ੍ਰੋ. ਰਵਿੰਦਰ ਕੌਰ, ਸੁਖਦੀਪ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਸਤਵੀਰ ਸਿੰਘ, ਪ੍ਰੋ. ਅਮਰਿੰਦਰ ਸਿੰਘ ਸੁਪ੍ਰਿੰਟੈਂਡੈਂਟ ਬੀਬੀ ਰਮਨਦੀਪ ਕੌਰ ਆਦਿ ਹਾਜ਼ਰ ਸਨ।
                 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …