Friday, May 9, 2025
Breaking News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਏਗਾ ਸਿੱਖ ਸ਼ਰਧਾਲੂਆਂ ਦਾ ਜਥਾ

ਕੋਰੋਨਾ ਕਾਰਨ ਪਾਕਿਸਤਾਨ ਸਰਕਾਰ ਨੇ ਨਹੀਂ ਦਿੱਤੀ ਆਗਿਆ – ਰਮਦਾਸ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ।ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …