Friday, June 26, 2026

ਕੋਵਿਡ ਮੁਕਤੀ ਰੁੱਤਬੇ ਵੱਲ ਵਧ ਰਹੇ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਕਦਮ – ਸਿਵਲ ਸਰਜਨ

1190 ਤੋਂ ਵੱਧ ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ

ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੱਲ 1190 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਖੁਰਾਕਾਂ ਦੀ ਗਿਣਤੀ 155400 ਨੂੰ ਪਾਰ ਕਰ ਗਈਆਂ ਹਨ।
               ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਕਿਹਾ ਕਿ 1194 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ `ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 155443 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
                   ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 173, ਬਲਾਚੌਰ ਵਿਚ 229, ਮੁਜ਼ੱਫਰਪੁਰ ਵਿਚ 178, ਮੁਕੰਦਪੁਰ ਵਿਚ 240, ਸੁੱਜੋਂ ਵਿਚ 226, ਬੰਗਾ ਵਿਚ 108 ਅਤੇ ਸੜੋਆ ਵਿਚ 40 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਜਿਲ੍ਹੇ ‘ਚ ਕੋਵਿਡ ਦੇ ਮਾਮਲੇ ਨਿਰੰਤਰ ਘਟ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੇ ਕਦਮ ਕੋਵਿਡ ਮੁਕਤ ਰੁਤਬੇ ਵੱਲ ਤੇਜ਼ੀ ਨਾਲ ਵਧ ਰਹੇ ਹਨ।
                     ਉਨਾਂ ਦੱਸਿਆ ਕਿ ਜਿਲ੍ਹੇ ‘ਚ ਕੱਲ 14 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਹੁਣ ਸ਼ਹਿਰ ਵਿੱਚ ਕੁੱਲ 130 ਐਕਟਿਵ ਮਰੀਜ਼ ਰਹਿ ਗਏ ਹਨ।ਜਿਨ੍ਹਾਂ ਵਿੱਚੋਂ ਕੇਵਲ 16 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
                  ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 237443 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 11319 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10840 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜਿਲ੍ਹੇ ਵਿੱਚ ਰਿਕਵਰੀ ਦੀ ਮੌਜ਼ੂਦਾ ਦਰ 95.76 ਫੀਸਦ ਹੋ ਗਈ ਹੈ।ਜਦਕਿ ਪਾਜ਼ਟੀਵਿਟੀ ਦਰ 4.76 ਫੀਸਦੀ ਹੈ।ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 924 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …