ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਵੀਨਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ’ਚ ਜ਼ਿਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਵੀਨਾ ਜੋ ਕਿ ਬੀ.ਸੀ.ਏ ਸਮੈਸਟਰ-5ਵਾਂ ਦੀ ਵਿਦਿਆਰਥਣ ਹੈ, ਨੇ 400 ’ਚੋਂ 334 ਨੰਬਰਾਂ ਨਾਲ 83.5 ਫ਼ੀਸਦੀ ਅੰਕ ਹਾਸਲ ਕੀਤੇ।ਜਦ ਕਿ ਮਨਪ੍ਰੀਤ ਕੌਰ 331 ਨੰਬਰਾਂ ਨਾਲ 82.75 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ।ਪ੍ਰਿੰ: ਨਾਨਕ ਸਿੰਘ ਨੇ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …