ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ
ਯੋਗ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲਿਆਂ ਦੀ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਅੰਤਰ-ਕਾਲਜ ਆਨਲਾਈਨ ਆਡਿਓ-ਵੀਡਿਓ ਰਿਕਾਰਡਿੰਗ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਦਾ ਆਯੋਜਨ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਅਤੇ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਮਨਜੀਤ ਕੌਰ ਵਲੋਂ ਕੀਤਾ ਗਿਆ।
ਮੁਕਾਬਲੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਕਾਲਜ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖੀ ਸਮਾਜ ਲਈ ਇੱਕ ਮਿਸਾਲ ਹੈ।ਉਹਨਾਂ ਨੇ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਆਪਣਾ ਆਪ ਨਿਛਾਵਰ ਕਰ ਦਿੱਤਾ।ਸਾਨੂੰ ਆਪਣੇ ਜੀਵਨ ਵਿੱਚ ਉਹਨਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸੇਧ ਲੈਣੀ ਚਾਹੀਦੀ ਹੈ।ਉਹਨਾਂ ਨੇ ਮੁਕਾਬਲੇ ‘ਚ ਅੱਵਲ ਸਥਾਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਡਾ. ਨਿਸ਼ਾ ਤੇ ਡਾ. ਮਨਜੀਤ ਕੌਰ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਇਸ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਸੁਰਜੀਤ ਸਿੰਘ ਨੇ ਦੂਜਾ ਅਤੇ ਸਰੂਪ ਰਾਣੀ ਸਰਕਾਰੀ ਕਾਲਜ ਅੰਮਿ੍ਰਤਸਰ ਦੀ ਵਿਦਿਆਰਥਣ ਤਾਨੀਆ ਮਹਿਰਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਾਰੋਟ ਜੈਮਲ ਸਿੰਘ ਦੀ ਵਿਦਿਆਰਥਣ ਸੁਰੇਸ਼ ਕੁਮਾਰੀ ਨੇ ਤੀਸਰਾ ਸਥਾਨ ਹਾਸਿਲ ਕੀਤਾ।ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਾਰੋਟ ਜੈਮਲ ਸਿੰਘ ਦੀ ਵਿਦਿਆਰਥਣ ਪ੍ਰੀਤੀ ਦੇਵੀ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।
ਇਸ ਸਮਾਗਮ ਨੂੰ ਸਫ਼ਲ ਕਰਨ ਵਿੱਚ ਗਣਿਤ ਵਿਭਾਗ ਦੇ ਪ੍ਰੋਫੈਸਰ ਜਤਿੰਦਰ ਕੌਰ, ਕਮਿਸਟਰੀ ਵਿਭਾਗ ਦੇ ਪ੍ਰੋਫੈਸਰ ਰੁਪਿੰਦਰਪ੍ਰੀਤ ਕੌਰ ਅਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਅਮਾਨਤ ਮਸੀਹ ਨੇ ਯੋਗ ਸਮਰਥਨ ਦਿੱਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media