ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਚੋਣ ਤਹਿਸੀਲਦਾਰ ਅਫ਼ਸਰ ਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ
ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ, ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਦੀ ਨਿਯੁੱਕਤੀ ਕੀਤੀ ਹੋਈ ਹੈ।ਜਿੰਨਾਂ ਦੇ ਨਾਮ ਸਮੇਤ ਮੋਬਾਇਲ ਨੰਬਰ ਦੇ ਵੇਰਵੇ ਭਾਰਤ ਚੋਣ ਕਮਿਸ਼ਨ ਦੇੇ ਪੋਰਟਲ ਅਤੇ ਵੈਬਸਾਈਟ ‘ਤੇ ਉਪਲੱਬਧ ਹਨ।ਹੁਣ ਕੋਈ ਵੀ ਵਿਅਕਤੀ ਆਨਲਾਈਨ ਵੀ ਵਿਧੀ ਰਾਹੀਂ ਆਪਣੇ ਬੂਥ ਲੈਵਲ ਅਫ਼ਸਰ ਦੇ ਵੇਰਵੇ ਜਾਣ ਸਕਦਾ ਹੈ।ਜਿਲ੍ਹਾ ਚੋਣ ਦਫ਼ਤਰ ਅੰਮ੍ਰਿਤਸਰ ਵਿਖੇ ਸਥਾਪਿਤ ਕੀਤੇ ਗਏ ਕਾਲ ਸੈਟਰ ਦੇ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕਰਕੇ ਵੀ ਬੀ.ਐਲ.ਓ ਦੇ ਵੇਰਵੇ ਮਿਲ ਸਕਦੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media