ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕਤਾ ਮੁਹਿੰਮ ਜਾਰੀ-ਡੀ.ਸੀ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਮਿਸ਼ਨ ਫਤਿਹ ਤਹਿਤ 21 ਕੋਰੋਨਾ ਪਾਜ਼ੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ, ਉਨ੍ਹਾਂ ਨੂੰ ਅਪੀਲ ਹੈ ਕਿ ਉਹ ਅਪਣੇ ਨਜਦੀਕੀ, ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਜਰੂਰ ਕਰਨ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਹੁਣ ਤੱਕ ਕੀਤੀ ਗਈ ਸੈਂਪਲਿੰਗ ਵਿੱਚੋਂ 18352 ਨਮੂਨਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਕੱਲ ਤੱਕ 17709 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ ਇਸ ਸਮੇਂ 237 ਐਕਟਿਵ ਕੇਸ ਹਨ।
ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਤੇ ਜਿੱਤ ਪਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਜਾਰੀ ਹੈ।ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।