Thursday, August 27, 2026

ਡੈਮੋਕ੍ਰੈਟਿਕ-ਜ਼ੰਗਲਾਤ ਮੁਲਾਜ਼ਮ ਯੂਨੀਅਨ, ਮਾਣ ਭੱਤਾ ਤੇ ਕੰਟਰੈਕਟ ਮੋਰਚੇ ਵਲੋਂ ਰੋਸ ਰੈਲੀ 19 ਨੂੰ ਹਲਕਾ ਵਿਧਾਇਕ ਨੂੰ ਮੰਗ ਪੱਤਰ ਦੇਣ ਦਾ ਐਲਾਨ

ਸਮਰਾਲਾ, 17 ਜੂਨ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੈਟਿਕ-ਜੰਗਲਾਤ ਮੁਲਾਜ਼ਮ ਯੂਨੀਅਨ, ਮਾਣ ਭੱਤਾ ਕੱਚਾ ਤੇ ਕੰਟਰੈਕਟ ਮੋਰਚੇ ਵਲੋਂ ਜ਼ਿਲ੍ਹਾ ਕਨਵੀਨਰ ਹਰਜੀਤ ਕੌਰ ਸਮਰਾਲਾ ਜ਼ੰਗਲਾਤ ਵਰਕਰ ਅਤੇ ਰਾਜ ਰਾਣੀ ਕਨਵੀਨਰ ਮਿਡ-ਡੇ-ਮੀਲ ਦੀ ਅਗਵਾਈ ‘ਚ ਸਮਰਾਲਾ ਵਿਖੇ ਮੀਟਿੰਗ ਕੀਤੀ ਗਈ।ਜਿਸ ਦੌਰਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ 19 ਜੂਨ ਨੂੰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਰੋਸ ਰੈਲੀ ਉਪਰੰਤ ਮੰਗ ਪੱਤਰ ਸੌਂਪਿਆ ਜਾਵੇਗਾ।ਇਸ ਤੋਂ ਇਲਾਵਾ ਸਾਰੇ ਪੰਜਾਬ ਵਿੱਚ ਇਹ ਵਰਕਰ ਆਪਣੇ ਨਜ਼ਦੀਕੀ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦੇਣਗੇ।
ਪੰਜਾਬ ਸਰਕਾਰ ਨੂੰ ਕੋਸਦਿਆਂ ਉਨਾਂ ਕਿਹਾ ਕਿ ਪੰਜਾਬ-ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚ ਹਰੇਕ ਵਿਭਾਗ ਦੇ ਕੱਚੇ ਵਰਕਰਾਂ ਨੂੰ ਪੱਕਾ ਕਰਨਾ, ਘਰ-ਘਰ ਨੌਕਰੀ ਦੇਣਾ ਆਦਿ ਸ਼ਾਮਲ ਸੀ। ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜ਼ੂਦ ਵੀ ਕੈਪਟਨ ਸਰਕਾਰ ਹਾਲੇ ਤੱਕ ਉਪਰੋਕਤ ਮੰਗਾਂ ਵੱਲ ਧਿਆਨ ਨਹੀਂ ੀਦੱਤਾ ਗਿਆ।ਇਸ ਲਈ ਸਰਕਾਰ ਨੂੰ ਜਗਾਉਣ ਲਈ ਰੋਸ ਰੈਲੀਆਂ ਕਰਨੀਆਂ ਪੈ ਰਹੀਆਂ ਹਨ।
                                 ਮੀਟਿੰਗ ਵਿੱਚ ਡੈਮੋਕ੍ਰੇਟਿਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ, ਜ਼ਿਲ੍ਹਾ ਜਨਰਲ ਸਕੱਤਰ ਰਮਨਜੀਤ ਸੰਧੂ, ਜ਼ੰਗਲਾਤ ਮੁਲਾਜ਼ਮ ਰਵੀ ਮੀਤ ਪ੍ਰਧਾਨ, ਸਿਮਰਨਜੀਤ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਲੁਧਿਆਣਾ, ਬਲਕਾਰ ਰਾਮ, ਬਲਜੀਤ ਸਿੰਘ ਪੱਪੂ ਚੇਅਰਮੈਨ, ਲਖਵੀਰ ਸਿੰਘ ਰੇਂਜ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਸਿਮਰਨਜੀਤ ਸਿੰਘ, ਜਗਵੀਰ ਸਿੰਘ, ਨਿਰਮਲ ਸਿੰਘ ਆਦਿ ਤੋਂ ਇਲਾਵਾ ਮਿਡ-ਡੇ-ਮੀਲ ਦੇ ਸ਼ਸ਼ੀ, ਸਰਬਜੀਤ ਕੌਰ, ਜੰਗਪਾਲ ਸਿੰਘ ਆਦਿ ਸ਼ਾਮਲ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …