Friday, August 28, 2026

ਸਿਹਤ ਵਿਭਾਗ ਜੱਚਾ ਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ – ਡਾ. ਰਾਕੇਸ਼ ਚੰਦਰ

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ

ਨਵਾਂਸ਼ਹਿਰ, 17 ਜੂਨ (ਪੰਜਾਬ ਪੋਸਟ ਬਿਊਰੋ) -ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹਰ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਵਿਚ ਗਰਭਵਤੀ ਔਰਤਾਂ ਤੇ ਨਵਜ਼ੰਮੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ।
                 ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਕੇਸ਼ ਚੰਦਰ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ ਬੰਗਾ ਵਿਖੇ ਮਨਾਏ ਗਏ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਡਾ. ਰਾਕੇਸ਼ ਚੰਦਰ ਨੇ ਗਰਭਵਤੀ ਔਰਤਾਂ ਸਮੇਤ ਆਮ ਲੋਕਾਂ ਨੂੰ ਸਰਕਾਰੀ ਮੁਫ਼ਤ ਸਿਹਤ ਸੇਵਾਵਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਵਜ਼ੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸੰਸਥਾਗਤ ਜਣੇਪਾ ਯਕੀਨੀ ਬਣਾਉਣਾ ਚਾਹੀਦਾ ਹੈ।
                 ਡਾ. ਚੰਦਰ ਨੇ ਦੱਸਿਆ ਕਿ ਮਮਤਾ ਦਿਵਸ `ਤੇ ਗਰਭਵਤੀ ਔਰਤਾਂ ਨੂੰ ਟੈਟਨੈਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨੈਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ।
             ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਵਿਤਾ ਭਾਟੀਆ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …