Tuesday, October 6, 2026

ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜਰੂਰੀ ਹੈ ਕੋਵਿਡ ਟੀਕਾਕਰਨ – ਸਿਵਲ ਸਰਜਨ

ਪਠਾਨਕੋਟ, 18 ਜੂਨ (ਪੰਾਜਬ ਪੋਸਟ ਬਿਊਰੋ) – ਸਿਹਤ ਵਿਭਾਗ ਪਠਾਨਕੋਟ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਆਦੇਸ਼ਾਂ ਅਨੁਸਾਰ ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਲਗਾਤਾਰ ਜਾਰੀ ਹੈ, ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਟੀਕਾਕਰਨ ਬਹੁਤ ਜਰੂਰੀ ਹੈ।ਇਹ ਪ੍ਰਗਟਾਵਾ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਹਨਾਂ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਦਾਇਤਾਂ ਅਨੁਸਾਰ ਸਾਰੇ ਯੋਗ ਵਿਅਕਤੀ ਕੋਵਿਡ ਟੀਕਾਕਰਨ ਕਰਨ ਲਈ ਅੱਗੇ ਆਉਣ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਅਤੇ ਜ਼ਰੂਰੀ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ ਕਾਇਮ ਰੱਖਣ, ਸਹੀ ਤਰੀਕੇ ਨਾਲ ਮਾਸਕ ਪਾਉਣ ਅਤੇ ਸਮੇ ਸਮੇ ਤੇ ਸਾਬਣ ਪਾਣੀ ਨਾਲ ਹੱਥ ਧੋਣ ਤਾਂ ਕਿ ਕੋਵਿਡ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਇਸ ਮਹਾਂਮਾਰੀ ਤੇ ਫਤਿਹ ਪਾਈ ਜਾ ਸਕੇ।
                ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਕੋਵਿਡ ਵੈਕਸੀਨ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ।ਇਸ ਲਈ ਵੱਧ ਤੋਂ ਵੱਧ ਲੋਕ ਆਪਣੇ ਘਰਾਂ ਦੇ ਨਜ਼ਦੀਕ ਮੌਜ਼ੂਦ ਟੀਕਾਕਰਨ ਸਥਾਨ ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਟੀਕਾਕਰਨ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਆਦਾਤਰ ਲੋਕ ਝੂਠੀਆਂ ਅਫਵਾਹਾਂ ਵਿੱਚ ਆ ਜਾਂਦੇ ਹਨ ਅਤੇ ਕਰੋਨਾ ਤੋਂ ਬਚਾਓ ਲਈ ਵੈਕਸੀਨ ਨਹੀਂ ਲਗਵਾਉਂਦੇ ਅਜਿਹੇ ਲੋਕਾਂ ਨੂੰ ਬਾਅਦ ਵਿੱਚ ਪ੍ਰੇਸਾਨੀ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਅਗਰ ਆਪ ਨਿਰਧਾਰਤ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਕਰੋਨਾ ਤੋਂ ਬਚਾਓ ਲਈ ਟੀਕਾਕਰਨ ਕਰਵਾਉਂਦੇ ਹੋ ਅਤੇ ਹੋਰ ਲੋਕਾਂ ਨੂੰ ਵੀ ਵੈਕਸੀਨ ਲਗਵਾਉਂਣ ਲਈ ਜਾਗਰੁਕ ਕਰਦੇ ਹੋ ਤਾਂ ਇਹ ਸਭ ਤੋਂ ਵੱਡੀ ਸੇਵਾ ਹੈ।
                  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਕੇ ਅਸੀਂ ਇੱਕ ਵਾਰ ਫਿਰ ਤੋਂ ਮਿਸ਼ਨ ਨੂੰ ਫਤਿਹ ਕਰਦਿਆਂ ਕਰੋਨਾ ਨੂੰ ਮਾਤ ਦੇਣੀ ਹੈ ਅਤੇ ਇਹ ਤੱਦ ਹੀ ਹੋ ਸਕਦਾ ਹੈ, ਜਦੋਂ ਅਸੀਂ ਸਾਰੇ ਮਿਲ ਕੇ ਅੱਗੇ ਆਵਾਂਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ

  ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) –   ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …