ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਮਾਰੀ ਦੇ ਮੌਜ਼ੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਟ ਆਫ ਲਿਵਿੰਗ
(ਵਿਅਕਤੀ ਵਿਕਾਸ ਕੇਂਦਰ) ਦੇ ਸਹਿਯੋਗ ਨਾਲ ਨਵਾਂਸ਼ਹਿਰ ਦੇ ਸਮੂਹ ਵਿਭਾਗੀ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਿਹਤ ਸਬੰਧੀ ਚੁਣੌਤੀਆਂ ਨੂੰ ਵੇਖਦਿਆਂ ‘ਇਮਿਊਨਿਟੀ ਬੂਸਟਰ ਯੋਗਾ ਪ੍ਰੋਗਰਾਮ’ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਇਹ ਪ੍ਰੋਗਰਾਮ 19 ਤੋਂ 21 ਜੂਨ ਤੱਕ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ, ਜਿਸ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਯੋਗ, ਪ੍ਰਾਣਾਯਾਮ ਅਤੇ ਮੈਡੀਟੇਸ਼ਨ ਦੁਆਰਾ ਇਮਿਊਨਿਟੀ ਵਧਾਉਣ ਦੇ ਤਰੀਕੇ ਸਿੱਖਣਗੇ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਜ਼ਰੀਏ ਉਨ੍ਹਾਂ ਨੂੰ ਅਜਿਹੀਆਂ ਤਕਨੀਕਾਂ ਸਿਖਾਈਆਂ ਜਾਣਗੀਆਂ, ਜਿਨ੍ਹਾਂ ਨਾਲ ਉਹ ਤਣਾਅ ਮੁਕਤ ਮਹਿਸੂਸ ਕਰਨਗੇ ਅਤੇ ਉਨ੍ਹਾਂ ਦੀ ਇਮਿਊਨਿਟੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਵਿਭਾਗੀ ਅਧਿਕਾਰੀ, ਸਟਾਫ ਅਤੇ ਅਧਿਆਪਕ ਹਿੱਸਾ ਲੈ ਸਕਣਗੇ।
ਪੰਜਾਬ ਦੇ ਆਰਟ ਆਫ ਲਿਵਿੰਗ ਦੇ ਅਪੈਕਸ ਮੈਂਬਰ ਸੁਰੇਸ਼ ਗੋਇਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਮਨੋਜ ਕੰਡਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਮੁਫ਼ਤ ਹੈ, ਇਸ ਲਈ ਚਾਹਵਾਨ ਭਾਗੀਦਾਰਾਂ ਨੂੰ ਆਪਣੀ ਸਹੂਲਤ ਅਨੁਸਾਰ ਸਮਾਂ ਚੁਣ ਕੇ ਨਿਰਧਾਰਤ ਮਿਤੀ ਲਈ ਗੂਗਲ ਫਾਰਮ ਰਾਹੀਂ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਰਜਿਸਟਰ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਤੀਭਾਗੀਆਂ ਨੂੰ ਪ੍ਰੋਗਰਾਮ ਤੋਂ ਅਨੁਮਾਨਤ ਲਾਭ ਪ੍ਰਾਪਤ ਕਰਨ ਲਈ ਪ੍ਰੋਗਰਾਮ ਦੇ ਸਾਰੇ ਸੈਸ਼ਨਾਂ ਵਿਚ ਸ਼ਾਮਲ ਹੋਣਾ ਪਵੇਗਾ।ਇਸ ਕੋਰਸ ਤਹਿਤ 40 ਮਿੰਟ ਦੇ ਪੰਜ ਸੈਸ਼ਨ ਤਿੰਨ ਦਿਨਾਂ ਲਈ ਆਨਲਾਈਨ ਆਯੋਜਿਤ ਕੀਤੇ ਜਾਣਗੇ।ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਲੰਟੀਅਰਾਂ ਦੀ ਇਕ ਟੀਮ ਤਿਆਰ ਕੀਤੀ ਗਈ ਹੈ, ਜਿਨ੍ਹਾਂ ਵਿਚ ਰੰਜਨਾ ਬਜਾਜ, ਮੁਕੇਸ਼ ਰਾਣੀ, ਪੁਸ਼ਪਾ ਵਿਆਸ, ਰੇਨੂੰ ਕਾਮਰਾ, ਆਦਰਸ਼ ਬਾਲਾ, ਮਨੋਜ ਜਗਪਾਲ, ਹਤਿੰਦਰ ਖੰਨਾ, ਰਾਜਨ ਅਰੋੜਾ, ਰਮਨ ਮਲਹੋਤਰਾ, ਸੰਜੀਵ ਚੋਪੜਾ, ਪ੍ਰਦੀਪ ਭਸੀਨ, ਪ੍ਰਦੀਪ ਸ਼ਾਰਦਾ, ਰਾਜ ਕੁਮਾਰ, ਸਟੇਟ ਟੀਚਰ ਕੋਆਰਡੀਨੇਟਰ ਵਿਵੇਕ ਵਾਂਸਲ ਅਤੇ ਜ਼ਿਲ੍ਹਾ ਟੀਚਰ ਕੋਆਰਡੀਨੇਟਰ ਰਾਹੁਲ ਸਿੰਘ ਤੇ ਅਪੈਕਸ ਮੈਂਬਰ ਮਹਿੰਦਰ ਸਿੰਘ ਬੈਂਸ ਸ਼ਾਮਲ ਹਨ।
ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਜਗਤ ਰਾਮ, ਆਯੂਸ਼ ਵਿਭਾਗ ਤੋਂ ਡਾ. ਨਿਰਪਾਲ ਸ਼ਰਮਾ, ਡਾ. ਅਮਰਪ੍ਰੀਤ ਕੌਰ ਢਿੱਲੋਂ, ਡਾ. ਪ੍ਰਦੀਪ ਅਰੋੜਾ ਅਤੇ ਆਰਟ ਆਫ ਲਿਵਿੰਗ ਤੋਂ ਸੰਜੀਵ ਦੁੱਗਲ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media