ਨਵਾਂਸ਼ਹਿਰ, 18 ਜੂਨ (ਪੰਜਾਬ ਪੋਸਟ ਬਿਊਰੋ) – ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਰਨ ਲਈ ਕੇਨ ਕਮਿਸ਼ਨਰ, ਪੰਜਾਬ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਲਿਮਟਿਡ ਵਿਖੇ ਜਨਰਲ ਮੈਨੇਜਰ ਗਰੀਸ਼ ਚੰਦਰ ਸ਼ੁਕਲਾ ਅਤੇ ਮੁੱਖ ਗੰਨਾ ਵਿਕਾਸ ਅਫ਼ਸਰ ਪਵਿੱਤਰ ਸਿੰਘ ਵੱਲੋਂ ਮੌਜ਼ੂਦਾ ਕੋਵਿਡ ਮਹਾਂਮਾਰੀ ਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਮਿੱਲ ਦੇ ਅਗਾਂਹਵਧੂ ਗੰਨਾ ਕਾਸ਼ਤਕਾਰਾਂ ਨੇ ਹਿੱਸਾ ਲਿਆ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਗੰਨਾ ਮਾਹਿਰ ਡਾ. ਗੁਲਜ਼ਾਰ ਸਿੰਘ ਸੰਘੇੜਾ ਅਤੇ ਰਜਿੰਦਰ ਕੁਮਾਰ ਨੇ ਗੰਨੇ ਦੇ ਵੱਧ ਤੋਂ ਵੱਧ ਝਾੜ ਅਤੇ ਵੱਧ ਰਿਕਵਰੀ ਲੈਣ ਲਈ ਸੁਝਾਅ ਦਿੱਤੇ।ਉਨ੍ਹਾਂ ਜ਼ਿਮੀਂਦਾਰਾਂ ਦੀਆਂ ਗੰਨੇ ਦੀ ਫ਼ਸਲ ਨਾਲ ਸਬੰਧਤ ਮੁਸ਼ਕਲਾਂ ਦਾ ਹੱਲ ਵੀ ਦੱਸੀਆਂ।ਮੁੱਖ ਗੰਨਾ ਵਿਕਾਸ ਅਫ਼ਸਰ ਪਵਿੱਤਰ ਸਿੰਘ ਨੇ ਵੈਬੀਨਾਰ ਵਿੱਚ ਹਿੱਸਾ ਲੈਣ ਵਾਲੇ ੂ ਗੰਨਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ ਗਿਆ।ਗੰਨਾ ਕਾਸ਼ਤਕਾਰਾਂ ਨੇ ਕੇਨ ਕਮਿਸ਼ਨਰ ਪੰਜਾਬ ਦਾ ਧੰਨਵਾਦ ਕਰਦਿਆਂ ਇਸ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media