ਨਵਾਂਸ਼ਹਿਰ, 18 ਜੂਨ (ਪੰਜਾਬ ਪਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ
ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 717 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media