ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਦੱਸਿਆ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲ੍ਹਿਆ ਜਾਵੇਗਾ, ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਲਾਗਤ ਕੀਮਤ ’ਤੇ ਦਵਾਈਆਂ ਪ੍ਰਾਪਤ ਕਰ ਸਕਣ।ਫਿਲਹਾਲ ਇਹ ਸਟੋਰ ਸ੍ਰੀ ਦਰਬਾਰ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਅਤੇ ਬਾਅਦ ਵਿਚ ਤਖ਼ਤ ਸਾਹਿਬਾਨ ਅਤੇ ਹੋਰ ਗੁਰਦੁਆਰਿਆਂ ਵਿਚ ਵੀ ਸਥਾਪਿਤ ਹੋਣਗੇ।ਇਨ੍ਹਾਂ ਸਟੋਰਾਂ ਦੇ ਨਾਲ ਲੈਬਾਰਟਰੀਆਂ ਵੀ ਬਣਾਈਆਂ ਜਾਣਗੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …