Friday, September 25, 2026

ਅਨੈਤਿਕ ਕੰਮ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਫੌਰੀ ਤੌਰ ’ਤੇ ਹੋਣਗੇ ਬਰਖਾਸਤ – ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਿਸੇ ਵੀ ਅਨੈਤਿਕ ਕੁਕਰਮ ਵਿਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰਨ ਦਾ ਫੈਸਲਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕੁੱਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਮਗਰੋਂ ਦੋਸ਼ੀ ਮੁਲਾਜ਼ਮ ਫਾਰਗ ਕੀਤੇ ਗਏ ਹਨ ਅਤੇ ਅੱਗੇ ਤੋਂ ਪੱਕਾ ਨਿਯਮ ਬਣਾ ਦਿੱਤਾ ਗਿਆ ਹੈ ਕਿ ਜੋ ਵੀ ਮੁਲਾਜ਼ਮ ਅਨੈਤਿਕ ਕਾਰਵਾਈ ਅਤੇ ਨਸ਼ਾਖੋਰੀ ਆਦਿ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਅਜਿਹੇ ਮੁਲਾਜ਼ਮ ਨੂੰ ਗੁਰਦੁਆਰਾ ਪ੍ਰਬੰਧ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜ਼ਿੰਮੇਵਾਰ ਅਹੁੁੱਦਿਆਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਜਿਨ੍ਹਾਂ ਦਾ ਸਮਾਂ ਇਕ ਥਾਂ ’ਤੇ 2 ਸਾਲ ਤੋਂ ਵੱਧ ਹੋ ਗਿਆ ਹੈ, ਉਨ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਬੰਧ ਚੁਸਤ ਦਰੁੱਸਤ ਰਹਿ ਸਕੇ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …