Monday, December 23, 2024

ਉਡਣਾ ਸਿੱਖ ਮਿਲਖਾ ਸਿੰਘ ਦੇ ਸਦੀਵੀ ਵਿਛੋੜੇ ’ਤੇ ਪ੍ਰੋ. ਬਡੂੰਗਰ ਨੇ ਪ੍ਰਗਟਾਇਆ ਦੁੱਖ

ਪਟਿਆਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਖੇਡ ਜਗਤ ਦੇ ਧਰੂ ਤਾਰੇ ਫਲਾਇੰਗ ਸਿੱਖ ਪਦਮ ਸ੍ਰੀ ਸਰਦਾਰ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਪ੍ਰੋ. ਬਡੂੰਗਰ ਨੇ ਇਸ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਕਰਦਿਆਂ ਕਿਹਾ ਕਿ ਮਿਲਖਾ ਸਿੰਘ ਨੇ ਆਪਣੀ ਸਖਤ ਮਿਹਨਤ ਅਤੇ ਘਾਲਣਾ ਨਾਲ ਪੰਜਾਬ ਸਮੇਤ ਭਾਰਤ ਦਾ ਨਾਂ ਦੇਸ਼ ਦੁਨੀਆਂ ਵਿੱਚ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮਿਲਖਾ ਸਿੰਘ ਸਾਡੇ ਨੌਜਵਾਨ ਖਿਡਾਰੀਆਂ ਲਈ ਚਾਨਣ ਮੁਨਾਣ ਮੁਨਾਰੇ ਦਾ ਕਾਰਜ਼ ਕਰਦੇ ਰਹਿਣਗੇ।
                    ਉਨਾਂ ਨੇ ਸਰਦਾਰ ਮਿਲਖਾ ਸਿੰਘ ਦੇ ਸਪੁੱਤਰ ਰਾਜੀਵ ਮਿਲਖਾ ਸਿੰਘ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਮਿਲਖਾ ਸਿੰਘ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਖਿਡਾਰੀ ਮਿਲਖਾ ਸਿੰਘ ਦਾ ਸਦੀਵੀ ਵਿਛੋੜਾ ਅਕਹਿ ਅਤੇ ਅਸਹਿ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …