Tuesday, February 24, 2026

ਚੀਫ਼ ਖ਼ਾਲਸਾ ਦੀਵਾਨ ਵਲੋਂ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਸੀ.ਕੇ.ਡੀ ਸਕੂਲਜ਼ ਦੇ ਚੇਅਰਮੈਨ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਵਲੋਂ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਖੇਡ ਜਗਤ ਵਿੱਚ ਇਤਿਹਾਸ ਰਚਨ ਵਾਲੇ ਫਲਾਇੰਗ ਸਿੱਖ ਮਿਲਖਾ ਸਿੰਘ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾ ਕੇ ਸਿੱਖ ਕੌਮ ਦਾ ਨਾਮ ਰੁਸ਼ਨਾਇਆ।ਸਖਤ ਮਿਹਨਤ ਸਦਕਾ ਉਹ ਫੋਜ਼ ਵਿੱਚ ਭਰਤੀ ਹੋਏ।1956 ਵਿੱਚ ਉਹਨਾਂ ਨੂੰ ਮੈਲਬਾਰਨ ਖੇਡਾਂ ਵਿਚ 200 ਅਤੇ 400 ਮੀਟਰ ਦੀ ਦੌੜ ਵਿੱਚ ਭਾਰਤ ਦੀ ਟੀਮ ਵੱਲੋਂ ਦੋੜਨ ਦਾ ਮੋਕਾ ਮਿਲਿਆ।1958 ਵਿੱਚ ਉਹਨਾਂ ਨੇ ਕੱਟਕ ਵਿੱਚ ਆਯੋਜਿਤ ਰਾਸ਼ਟਰੀ ਖੇਡਾਂ ਵਿੱਚ ਜੇਤੂ ਰਹੇ।ਉਹਨਾਂ ਨੂੰ 1959 ਵਿੱਚ ਭਾਰਤ ਸਰਕਾਰ ਨੇ ਪਦਮਸ੍ਰੀ ਐਵਾਰਡ ਨਾਲ ਨਿਵਾਜ਼ਿਆ।ਮਿਲਖਾ ਸਿੰਘ ਦੇਸ਼ ਦੇ ਪਹਿਲੇ ਖਿਡਾਰੀ ਸਨ, ਜਿੰਨਾਂ ਦੀ ਪਿਤਾ-ਪੁੱਤਰ ਦੀ ਜੋੜੀ ਨੂੰ ਪਦਮਸ੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ।ਸਾਲ 1960 ਵਿਚ ਉਹਨਾਂ ਨੇ ਪਾਕਿਸਤਾਨ ਵਿੱਚ ਏਸ਼ੀਅਨ ਖੇਡਾਂ ਵਿੱਚ ਭਾਗ ਲਿਆ।ਜਿਸ ਵਿੱਚ ਉਹ ਜੇਤੂ ਰਹੇ ਤੇ ਉਸ ਵਕਤ ਦੇ ਪਾਕਿਸਤਾਨ ਦੇ ਰਾਸ਼ਟਰਪਤੀ ਜਨਰਲ ਅਜੂਬ ਖਾਨ ਨੇ ਉਹਨਾਂ ਨੂੰ ‘ਫਲਾਇੰਗ ਸਿੱਖ’ ਦੀ ਪਦਵੀ ਨਾਲ ਨਿਵਾਜ਼ਿਆ।
                   ਉਹਨਾਂ ਨੇ ਰਾਸ਼ਟਰੀ ਖੇਡਾਂ ਵਿੱਚ ਸੋਨੇ ਦੇ ਤਮਗੇ ਜਿੱਤ ਕੇ ਦੇਸ਼ ਦੇ ਨਾਮਣਾ ਖੱਟਿਆ। ਉਹ ਇਕ ਮਹਾਨ ਖਿਡਾਰੀ ਅਤੇ ਮਿਲਾਪੜੇ ਸੁਭਾਅ ਦੀ ਸਖਸ਼ੀਅਤ ਸਨ।ਉਹਨਾਂ ਦੀ ਜਿੰਦਗੀ ਤੋਂ ਭਵਿੱਖ ਵਿਚ ਖਿਡਾਰੀਆਂ ਨੂੰ ਪ੍ਰੇਰਨਾ ਮਿਲਦੀ ਰਹੇਗੀ।
               ਮਿਲਖਾ ਸਿੰਘ ਵਰਗੀ ਸ਼ਖਸੀਅਤ ਦਾ ਸਦੀਵੀ ਵਿਛੋੜਾ ਦੇ ਜਾਣਾ ਖੇਡ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …