Tuesday, March 24, 2026

ਕੇਂਦਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਕਰੇ ਗੱਲਬਾਤ – ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਤਿਆਗਦਿਆਂ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ ਮੀਟਿੰਗ ਬੁਲਾਉਣੀ ਚਾਹੀਦੀ ਹੈ।
             ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਨਾਲ ਮੁਲਾਕਾਤ ਕਰਨ ਆਏ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ ਚਮਰੰਗ ਰੋਡ ਅਤੇ ਫੈਡਰੇਸ਼ਨ ਦੇ ਸਾਬਕਾ ਆਗੂ ਭਾਈ ਇਕਬਾਲ ਸਿੰਘ ਤੁੰਗ ਨਾਲ ਕਿਸਾਨੀ ਮਾਮਲਿਆਂ `ਤੇ ਡੂੰਘੀਆਂ ਵਿਚਾਰਾਂ ਕੀਤੀਆਂ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ `ਚ ਦਮਦਮੀ ਟਕਸਾਲ ਦੇ ਮੁਖੀ ਨੇ ਬਾਬਾ ਜਸਪਾਲ ਸਿੰਘ ਵੱਲੋਂ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਹਿਜ ਪਾਠਾਂ ਦੀ ਲੜੀ ਆਰੰਭ ਕਰਦਿਆਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਦੀ ਸ਼ਲਾਘਾ ਕੀਤੀ।ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਕਿਸਾਨਾਂ ਦੀ ਮੰਗ `ਤੇ ਕੇਂਦਰ ਸਰਕਾਰ ਵੱਲੋਂ ਸਾਰਥਿਕ ਹੁੰਗਾਰਾ ਨਹੀਂ ਭਰਿਆ ਜਾ ਰਿਹਾ।ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਵੱਡੀ ਗਿਣਤੀ `ਚ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ `ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗੱਲਬਾਤ `ਚ ਆਈ ਖੜੋਤ ਨੂੰ ਤੋੜਦਿਆਂ ਕਿਸਾਨੀ ਮਸਲੇ ਦੇ ਸਥਾਈ ਹੱਲ ਲਈ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਫਿਰ ਤੋਂ ਗੱਲਬਾਤ ਕਰਨੀ ਚਾਹੀਦੀ ਹੈ।
                    ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕਿਸਾਨਾਂ ਨਾਲ ਖੜੀ ਹੈ।ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕੋਸਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਸੰਜਮ `ਚ ਰਹਿ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …