Monday, December 23, 2024

ਸਿਵਲ ਸਰਜਨ ਨੇ ਹਰ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਦਾ ਦਿੱਤਾ ਸੱਦਾ

ਕੋਵਿਡ ਦੇ ਖ਼ਾਤਮੇ ਲਈ 2000 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਅੱਜ 2000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 160400 ਨੂੰ ਪਾਰ ਕਰ ਗਈ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਜਾਰੀ ਇਕ ਬਿਆਨ ਵਿੱਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 2053 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ `ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 160454 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
                   ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿੱਚ 310, ਬਲਾਚੌਰ ਵਿੱਚ 391, ਮੁਜ਼ੱਫਰਪੁਰ ਵਿੱਚ 373, ਮੁਕੰਦਪੁਰ ਵਿਚ 302, ਸੁੱਜੋਂ ਵਿੱਚ 278, ਬੰਗਾ ਵਿੱਚ 190 ਅਤੇ ਸੜੋਆ ਵਿੱਚ 210 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
               ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ‘ਚ 13 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਹੁਣ ਸ਼ਹਿਰ ਵਿੱਚ ਕੁੱਲ 101 ਐਕਟਿਵ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਵਿਚੋਂ ਕੇਵਲ 11 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
                   ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 240534 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11350 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10898 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜ਼ੂਦਾ ਦਰ 96.01 ਫੀਸਦ ਹੋ ਗਈ ਹੈ।ਜ਼ਿਲ੍ਹੇ ਦੀ ਪਾਜ਼ਟੀਵਿਟੀ ਦਰ 4.71 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵਲੋਂ ਕੀਤੇ ਗਏ 1137 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …