ਨਵਾਂਸ਼ਹਿਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜ਼ਿਲ੍ਹੇ ਵਿਚ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਰੋਜ਼ਾਨਾ ਪਿੰਡਾਂ ਅਤੇ ਕਸਬਅਿਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਨਸ਼ਾ ਇਕ ਘਾਤਕ ਬਿਮਾਰੀ ਹੈ, ਜਿਸ ਨਾਲ ਜਿਥੇ ਨਸ਼ਾ ਕਰਨ ਵਾਲੇ ਨੂੰ ਤਾਂ ਨੁਕਸਾਨ ਹੁੰਦਾ ਹੀ ਹੈ, ਉਥੇ ਉਸ ਦੇ ਪਰਿਵਾਰ ਦੀ ਹਾਲਤ ਵੀ ਤਰਸਯੋਗ ਬਣ ਜਾਂਦੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਕਈ ਬੁਰਾਈਆਂ ਦੀ ਜੜ੍ਹ ਹੈ, ਜਿਸ ਨਾਲ ਆਮਦਨ ਨਾਲੋਂ ਖ਼ਰਚ ਜ਼ਿਆਦਾ ਹੋਣ ਕਰਕੇ ਇਨਸਾਨ ਨੂੰ ਮਾੜੇ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।ਇਸ ਲਈ ਇਨਸਾਨ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਉਸ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …