Friday, October 16, 2026

ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ ਦਾ ਦਿਹਾਂਤ, ਮੁੱਖ ਮੰਤਰੀ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਉਘੇ ਸਿੱਖ ਸਕਾਲਰ ਅਤੇ ਸਾਬਕਾ ਪ੍ਰੋਫੈਸਰ ਆਫ ਸਿੱਖਇਜ਼ਮ ਡਾ. ਜੋਧ ਸਿੰਘ ਦਾ ਅੱਜ ਪਟਿਆਲਾ ਵਿਖੇ ਦਿਹਾਂਤ ਹੋ ਗਿਆ।ਉਹ ਇਨਸਾਈਕਲੋਪੀਡੀਆ ਆਫ ਸਿੱਖਇਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਸੰਪਾਦਕ ਵੀ ਰਹੇ।70 ਸਾਲਾ ਡਾ. ਜੋਧ ਸਿੰਘ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਡਾ. ਜੋਧ ਸਿੰਘ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਦਾ ਹਿੰਦੀ ਵਿੱਚ ਅਨੁਵਾਦ ਕੀਤਾ ਸੀ।
                ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਜੋਧ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਸਿੱਖ ਸਾਹਿਤਕ ਖੇਤਰ ਲਈ ਵੱਡਾ ਘਾਟਾ ਦੱਸਿਆ ਹੈ। ਜਿੰਨਾਂ ਦੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …