ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ
ਪ੍ਰਗਟਾਵਾ ਕੀਤਾ।91 ਵਰ੍ਹਿਆਂ ਦੇ ਮਿਲਖਾ ਸਿੰਘ ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸੋਨੀ ਨੇ ਕਿਹਾ ਕਿ “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਉਨਾਂ ਦੇ ਤੁਰ ਜਾਣ ਨਾਲ ਉਨਾਂ ਨੂੰ ਨਿੱਜੀ ਤੌਰ ‘ਤੇ ਬਹੁਤ ਦੁੱਖ ਹੋਇਆ ਹੈ।ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ‘ਤੇ ਹਮੇਸ਼ਾਂ ਮਾਣ ਰਹੇਗਾ
ਉਨਾਂ ਕਿਹਾ ਕਿ ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ।
ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਸੋਨੀ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media