ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਕੇਜ਼ਰੀਵਾਲ ਨੇ ਪਾਰਟੀ ‘ਚ ਕੀਤਾ ਸਵਾਗਤ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸਾਬਕਾ ਆਈ.ਜੀ ਪੁਲੀਸ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਅੰਮ੍ਰਿਤਸਰ ਪਹੁੰਚੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਵਲੋਂ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸਿਆਸਤ ਨੂੰ ਨਵੀਂ ਦਿਸ਼ਾ ਦੇਣਗੇ। ਉਹ ਸਰਬਤ ਦਾ ਭਲੇ ਲਈ ਕੰਮ ਕਰਨਗੇ ਅਤੇ ਪੰਜਾਬ ਵਿੱਚ ਖੁਸ਼ਹਾਲੀ ਆਵੇਗੀ।
‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੇ ਕਿਹਾ ਕਿ ਪੰਜਾਬ ਲਈ ਅੱਜ ਦਾ ਦਿਨ ਇਤਿਹਾਸਕ ਹੈ।ਲੋਕ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ।
ਇਸ ਮੌਕੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ਼ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਪਾਰਟੀ ਦੇ ਯੂਥ ਨੇਤਾ ਰਾਘਵ ਚੱਢਾ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media