Wednesday, July 16, 2025
Breaking News

ਝੋਨੇ ਦੀ ਫਸਲ ਲਈ ਜ਼ਰੂਰਤ ਤੋਂ ਜਿਆਦਾ ਖਾਦਾਂ ਨੁਕਸਾਨਦੇਹ – ਡਾ. ਅਮਰੀਕ ਸਿੰਘ

ਕੱਦੂ ਵਾਲੇ ਝੋਨੇ ਦੀ ਫਸਲ ‘ਚ ਸਿਫਾਰਸ਼ਾਂ ਮੁਤਾਬਿਕ ਹੀ ਰਸਾਇਣਕ ਖਾਦਾਂ ਵਰਤੀਆਂ ਜਾਣ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ।ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ ਤੇ ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ ਤੇ ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ।ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।
                    ਬਲਾਕ ਖੇਤੀਬਾੜੀ ਅਫਸਰ ਡਾ: ਅਮਰੀਕ ਸਿੰਘ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੀ ਵਰਤੋਂ ਸਿਫਾਰਸ਼ਾਂ ਮੁਤਾਬਿਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਫਸਲ ਉੱਪਰ ਆਉਣ ਵਾਲੇ ਖੇਤੀ ਲਾਗਤ ਖਰਚੇ ਘਟਾ ਕੇ ਵੱਧ ਆਮਦਨ ਲਈ ਜਾ ਸਕੇ।
                 ਉਨਾਂ ਕਿਹਾ ਕਿ ਆਮ ਕਰਕੇ ਕਣਕ ਦੀ ਫਸਲ ਨੂੰ 55 ਕਿਲੋ ਡੀ.ਏ.ਪੀ ਖਾਦ ਬਿਜ਼ਾਈ ਸਮੇਂ ਪਾਈ ਜਾਂਦੀ ਹੈ, ਜਿਸ ਦਾ 20-25% ਹਿੱਸਾ ਤਾਪਮਾਨ ਘੱਟ ਹੋਣ ਕਾਰਨ ਕਣਕ ਦੀ ਫਸਲ ਲੈਂਦੀ ਹੈ, ਜਦਕਿ ਬਾਕੀ ਹਿੱਸਾ ਜ਼ਮੀਨ ਵਿੱਚ ਹੀ ਪਿਆ ਰਹਿੰਦਾ ਹੈ।ਡੀ.ਏ.ਪੀ ਦਾ ਬਚਿਆ ਹਿੱਸਾ ਝੋਨੇ ਦੀ ਲਵਾਈ ਤੋਂ ਪਹਿਲਾਂ ਕੱਦੂ ਕਰਨ ਨਾਲ ਵਰਤੋਂਯੋਗ ਹਾਲਤ ਵਿੱਚ ਆ ਜਾਂਦਾ ਹੈ, ਜੋ ਝੋਨੇ ਦੀ ਫਸਲ ਲੈ ਲੈਂਦੀ ਹੈ।ਇਸ ਲਈ ਜੇਕਰ ਕਣਕ ਦੀ ਫਸਲ ਨੂੰ ਡੀ.ਏ.ਪੀ ਜਾਂ ਸਿੰਗਲ ਸੁਪਰ ਫਾਸਫੇਟ ਖਾਦ ਸਿਫਾਰਸ਼ਾਂ ਅਨੁਸਾਰ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਜਾਂ ਸਿੰਗਲ ਸੁਪਰ ਫਾਸਫੇਟ ਪਾਉਣ ਦੀ ਜ਼ਰੁਰਤ ਨਹੀਂ ਹੈ।
                  ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ 90 ਕਿਲੋ ਨਿੰਮ ਲਿਪਤ ਯੂਰੀਆ ਖਾਦ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਉਣੀ ਚਾਹੀਦੀ ਹੈ।ਪਹਿਲੀ ਕਿਸ਼ਤ ਲਵਾਈ ਤੋਂ 7 ਦਿਨ ਬਾਅਦ, ਦੂਜੀ ਕਿਸ਼ਤ ਲਵਾਈ ਤੋਂ 21 ਦਿਨਾਂ ਬਾਅਦ ਅਤੇ ਤੀਜੀ ਕਿਸ਼ਤ ਪੀ.ਆਰ 126 ੳਤੇ 124 ਨੂੰ ਲਵਾਈ ਤੋਂ 35 ਦਿਨਾਂ ਬਾਅਦ ਅਤੇ ਬਾਕੀ ਕਿਸਮਾਂ ਨੂੰ ਲਵਾਈ ਤੋਂ 42 ਦਿਨਾਂ ਬਾਅਦ ਪਾਉਣੀ ਚਾਹੀਦੀ ਹੈ।ਉਨਾਂ ਕਿਹਾ ਕਿ ਦੂਜੀ ਅਤੇ ਤੀਜੀ ਕਿਸ਼ਤ ਉਸ ਸਮੇਂ ਪਾਉ ਜਦੋਂ ਖੇਤਾਂ ਵਿੱਚ ਪਾਣੀ ਖੜਾ ਨਾ ਹੋਵੇ ਅਤੇ ਪਾਣੀ ਖਾਦ ਪਾਉਣ ਤੋਂ ਬਾਅਦ ਤੀਜੇ ਦਿਨ ਲਾਉਣਾ ਚਾਹੀਦਾ।ਉਨਾਂ ਕਿਹਾ ਕਿ ਸਿੱਧੀ ਬਿਜਾਈ ਕੀਤੇ ਝੋਨੇ ਦੀ ਫਸਲ ਨੂੰ 135 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ, ਪਹਿਲੀ ਬਿਜ਼ਾਈ ਤੋਂ 4 ਹਫਤੇ ਬਾਅਦ, ਦੂਜੀ 6 ਹਫਤੇ ਬਾਅਦ ਅਤੇ ਤੀਜੀ ਬਿਜ਼ਾਈ ਤੋਂ 9 ਹਫਤੇ ਬਾਅਦ ਪਾਉਣੀ ਚਾਹੀਦੀ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …