Tuesday, September 22, 2026

ਸਾਬਕਾ ਪ੍ਰੋਫੈਸਰ ਡਾ. ਜੋਧ ਸਿੰਘ ਦਾ ਅਕਾਲ ਚਲਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਾ. ਜੋਧ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ ਅਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਸਨ।ਡਾ. ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ ਅਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਅੰਗ੍ਰੇਜ਼ੀ ਵਿਚ ਤਰਜ਼ਮਾ ਕਰਨ ਦੀ ਅਹਿਮ ਸੇਵਾ ਨਿਭਾਈ ਹੈ।ਇਨ੍ਹਾਂ ਦਾ ਅਕਾਲ ਚਲਾਣਾ ਕਰ ਜਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਹ ਉਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਡਾ. ਜੋਧ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …