Thursday, August 7, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਮਨਾਇਆ ਗਿਆ ਯੋਗਾ ਦਿਵਸ

ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਯੋਗ ਦਿਵਸ ਅੱਜ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ਰੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਕੋਵਿਡ 19 ਦੇ ਪ੍ਰਭਾਵ ਸਬੰਧੀ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੰਤਰਰਾਸ਼ਟਰੀ ਯੋਗਾ ਦਿਵਸ ਆਨ-ਲਾਈਨ ਮਨਾਇਆ ਗਿਆ।
                ਇਸ ਆਨਲਾਈਨ ਸਮਾਗਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਯੋਗਾ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਰੋਨਾ-ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਭਿਆਨਕ ਪ੍ਰਭਾਵ ਕਾਰਨ ਸਾਰਾ ਸੰਸਾਰ ਡਰ ਅਤੇ ਸਹਿਮ ਦੀ ਸਥਿਤੀ ਵਿੱਚ ਹੈ।ਅਜਿਹੇ ਹਾਲਤਾਂ ਵਿੱਚ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ‘ਤੇ ਵੀ ਅਸਰ ਹੋਇਆ ਹੈ।ਅਜਿਹੀ ਤਨਾਅ ਭਰੀ ਜਿੰਦਗੀ ਤੋਂ ਰਾਹਤ ਪਾਉਣ ਲਈ ਯੋਗ ਆਸਣ ਦਾ ਮਨੁੱਖੀ ਜਿੰਦਗੀ ਵਿੱਚ ਵਿਸ਼ੇਸ਼ ਮਹੱਤਵ ਹੈ।ਇਸ ਲਈ ਸਾਰੇ ਵਿਦਿਆਰਥੀਆਂ ਨੂੰ ਯੋਗ ਆਸਣ ਨੂੰ ਇਕ ਨਿਯਮ ਦੇ ਤੌਰ ‘ਤੇ ਆਪਣੀ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਸਮੇਂ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਸਰੀਕਰ ਸਿੱਖਿਆ ਵਿਭਾਗ ਦੇ ਪ੍ਰੋ: ਗੁਰਬੀਰ ਸਿੰਘ ਦੀ ਨਿਗਰਾਨੀ ਹੇਠ ਯੋਗ ਆਸਣ ਦੀ ਕਿਰਿਆ ਵਿੱਚ ਭਾਗ ਲਿਆ।
                       ਇਸ ਆਨਲਾਈਨ ਯੋਗ ਆਸਣ ਸਮਾਗਮ ਵਿੱਚ ਡਾ. ਨਿਸ਼ਾ ਛਾਬੜਾ, ਡਾ. ਮਨਜੀਤ ਕੌਰ, ਡਾ. ਜਤਿੰਦਰ ਕੌਰ, ਡਾ. ਰੁਪਿੰਦਰਪ੍ਰੀਤ ਕੌਰ, ਪ੍ਰੋ: ਅਮਾਨਤ ਮਸੀਹ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …