ਅੰਮ੍ਰਿਤਸਰ 21 ਜੂਨ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 7 ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਡਾਇਰੈਕਟਰ ਆਫ ਆਯੂਰਵੇਦ ਪੰਜਾਬ ਚੰਡੀਗੜ੍ਹ ਡਾ ਪੂਨਮ ਵਸ਼ਿਸ਼ਟ ਦੇ ਨਿਰਦੇਸ਼ਾਂ ਤਹਿਤ ਆਯੂਰਵੈਦਿਕ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਸਾਹਿਬ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਿਲ੍ਹਾ ਆਯੁਰਵਦਿਕ ਅਤੇ ਯੂਨਾਨੀ ਅਫਸਰ ਡਾ. ਰਣਬੀਰ ਸਿੰਘ ਕੰਗ ਦੀ ਅਗਵਾਈ ਹੇਠ ਯੋਗ ਟੀਮ ਵਿੱਚ ਸ਼ਾਮਲ ਡਾ. ਅਮਨਪ੍ਰੀਤ ਸਿੰਘ, ਡਾ. ਸੰਦੀਪ ਕੌਰ, ਡਾ. ਵਿਵੇਕ ਸ਼ੌਰੀ ਅਤੇ ਡਾ. ਨੀਤੂ ਗਿੱਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯੋਗਾ ਕਰਵਾਇਆ ।
ਡਿਪਟੀ ਕਮਿਸ਼ਨਰ ਸਾਹਿਬ ਗੁਰਪ੍ਰੀਤ ਸਿੰਘ ਖਹਿਰਾ ਨੇ 7ਵੇਂ ਅੰਤਰਰਾਸ਼ਟੀ ਯੋਗਾ ਦਿਵਸ ‘ਤੇ ਸਵੇਰੇ 0645 ਤੇ ਸ਼ਮਾ ਰੋਸ਼ਨ ਕੀਤਾ ਅਤੇ ਸਵੇਰੇ 0700 ਵਜੇ ਤੋਂ 0745 ਤੱਕ ਕਾਮਨ ਯੋਗਾ ਪ੍ਰੋਟੋਕੋਲ ਅਨੁਸਾਰ ਯੋਗ ਕਿਰਿਆਵਾਂ ਕੀਤੀਆਂ ਗਈਆਂ।ਖਹਿਰਾ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਯੋਗ ਨੂੰ ਆਪਣਾ ਹਿੱਸਾ ਬਣਾਉਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਵਲੋਂ ਜਿਲ੍ਹੇ ਤੋਂ ਆਏ ਅਧਿਕਾਰੀਆਂ ਨੂੰ ਆਯੁਰਵੈਦਿਕ ਅਤੇ ਯੋਗ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਆਯੁਰਵੈਦਿਕ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਯੁਰਵੈਦਿਕ ਸਬੰਧੀ ਸੈਮੀਨਾਰ ਉਲੀਕੇ ਜਾਣ।
ਡਾ. ਰਣਬੀਰ ਸਿੰਘ ਕੰਗ ਨੇ ਵਿਸ਼ੇਸ਼ ਤੌਰ ‘ਤੇ ਯੋਗਾ ਅਪਨਾਉਣ ਬਾਰੇ ਸਾਰਿਆ ਨੂੰ ਪ੍ਰੇਰਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ ਦਿੱਤੇ।
ਇਸ ਮੌਕੇ ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ, ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਐਸ.ਡੀ.ਐਮ ਅਜਨਾਲਾ ਡਾ. ਦੀਪਕ ਭਾਟੀਆ, ਐਸ.ਡੀ.ਐਮ ਬਾਬਾ ਬਕਾਲਾ ਮੇਜਰ ਡਾ. ਸੁਮਿਤ ਮੁੱਧ, ਐਸ.ਡੀ.ਐਮ ਅੰਮ੍ਰਿਤਸਰ-2 ਸ਼੍ਰੀਮਤੀ ਇਨਾਇਤ, ਏ.ਡੀ.ਸੀ.ਪੀ ਅੰਮ੍ਰਿਤਸਰ-2 ਸੰਦੀਪ ਕੁਮਾਰ ਮਲਿਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …