Friday, March 27, 2026

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ – ਮੇਅਰ

ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ‘ਚ ਕੀਤੀ ਸ਼ਿਰਕਤ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਆਰਕੇਲੋਜੀਕਲ ਸਰਵੇ ਆਫ਼ ਇੰਡੀਆ ਚੰਡੀਗੜ੍ਹ ਬ੍ਰਾਂਚ ਵਲੋਂ ਸਮਰ ਪੈਲਸ ਕੰਪਨੀ ਬਾਗ ਵਿਖੇ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕਰੋਨਾ ਪਾਬੰਦੀਆਂ ਦੇ ਮੱਦੇਨਜ਼ਰ ਸਿਰਫ 20 ਦੇ ਕਰੀਬ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਇਸ ਯੋਗ ਦਿਵਸ ਵਿੱਚ ਹਿੱਸਾ ਲਿਆ।
                 ਮੇਅਰ ਰਿੰਟੂ ਨੇ ਸੰਬੋਧਨ ਕਰਦਿਆਂ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਯੋਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ।ਕਿਉਂਕਿ ਯੋਗ ਨਾਲ ਜਿਥੇ ਸਾਨੂੰ ਸਰੀਰਕ ਮਾਨਸਿਕ ਅਤੇ ਅਧਿਆਤਮਕ ਤੰਦਰੁਸਤੀ ਮਿਲਦੀ ਹੈ ਉਥੇ ਯੋਗ ਨਾਲ ਸਾਡੀ ਰੁਝੇਵੇਂ ਭਰੀ ਜ਼ਿੰਦਗੀ ਤੋਂ ਤਣਾਅ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
                      ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਵਿੱਚ ਸ਼ਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਪੂਰੇ ਪੰਜਾਬ ਨੂੰ ਤੰਦਰੁਸਤ ਬਣਾਇਆ ਜਾ ਸਕੇ।ਆਰਕੇਲੋਜੀਕਲ ਸਰਵੇ ਆਫ਼ ਇੰਡੀਆ ਚੰਡੀਗੜ੍ਹ ਬ੍ਰਾਂਚ ਦੇ ਅਧਿਕਾਰੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
                       ਇਸ ਮੌਕੇ ਡਾ. ਅਨਿਲ ਕੁਮਾਰ ਤਿਵਾੜੀ, ਡਿਪਟੀ ਸੁਪਰਡੈਂਟ, ਵਿਕਾਸ ਅਸਿਸਟੈਂਟ ਸੁਪਰਡੈਂਟ, ਭਾਨੂੰ ਪ੍ਰਤਾਪ, ਦੀਪ ਪ੍ਰਜਵਲਣ, ਹੀਰਾ ਸਿੰਘ ਆਦਿ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …