ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦਿੱਲੀ ਸਥਿਤ ਪੰਜਾਬੀ ਬਾਗ ਨੇੜੇ ਇਕ ਪਾਰਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਮਾਡਲ ਤਿਆਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮਸਲਾ ਸਾਹਮਣੇ ਆਉਣ ’ਤੇ ਉਹ ਬੀਤੇ ਕੱਲ੍ਹ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸੰਪਰਕ ਵਿੱਚ ਸਨ ਅਤੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਾਡਲ ਨੂੰ ਤੁਰੰਤ ਪਾਰਕ ਵਿੱਚੋਂ ਹਟਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਕੁੱਝ ਲੋਕ ਜਾਣਬੁੱਝ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕ ਕੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਭਾਵਨਾਵਾਂ ਨਾਲ ਖਿਲਵਾੜ ਨਾ ਕਰ ਸਕੇ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …