ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖਾਂ ਖਿਲਾਫ ਹੋ ਰਹੇ ਨਫ਼ਰਤ ਭਰੇ ਟਵੀਟਾਂ ਬਾਰੇ ਅਪ੍ਰੈਲ ਮਹੀਨੇ
ਟਵਿੱਟਰ ਮੁੱਖੀ ਜੈਕ ਡੋਰਸੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਮਾਹੌਲ ਨੂੰ ਖਰਾਬ ਕਰਦੀਆਂ ਹਨ, ਜਿਸ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਹੈ।ਪਰ ਸਿੱਖਾਂ ਵਿਰੁੱਧ ਨਫ਼ਰਤ ਫੈਲਾਉਣ ਵਾਲਿਆਂ ਖਿਲਾਫ ਕਦੇ ਕੋਈ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨਵੇਂ ਬਣਾਏ ਆਈ.ਟੀ ਨਿਯਮਾਂ ਤਹਿਤ ਹੁਣ ਟਵਿੱਟਰ ਨੇ ਭਾਰਤ ਵਿੱਚ ਕਾਨੂੰਨੀ ਢਾਲ ਗਵਾ ਦਿੱਤੀ ਹੈ।ਪਰ ਅਸੀਂ ਅਭਿਵਿਅਕਤੀ ਦੀ ਅਜ਼ਾਦੀ ਦੇ ਮੁੱਲ ਨੂੰ ਸਮਝਦੇ ਹਾਂ, ਇਸ ਲਈ ਟਵਿੱਟਰ ਖਿਲਾਫ਼ ਨਹੀਂ ਜਾਣਾ ਚਾਹੁੰਦੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਇਸ ਲਈ ਟਵਿੱਟਰ ਨੂੰ ਸਾਡੀਆਂ ਚਿੰਤਾਵਾਂ ’ਤੇ ਗੌਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਉਂਦਿਆਂ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media