ਨਵਾਂਸ਼ਹਿਰ, 22 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਜ਼ਿਲ੍ਹੇ ਦੇ ਪਿੰਡ
ਅਟਾਰੀ ਨੇ 100 ਫੀਸਦੀ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੰਦੇ ਹੋਏ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਟਾਰੀ ਵਾਸੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਪਿੰਡਾਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਦਾ ਸੱਦਾ ਦਿੱਤਾ।ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਮੁਕਤ ਪਿੰਡ ਮੁਹਿੰਮ ਤਹਿਤ ਹਰੇਕ ਪਿੰਡ ਵਿਚ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਪੂਰੀ ਤਨਦੇਹੀ ਨਾਲ ਆਪਣਾ ਕੰਮ ਅੰਜਾਮ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਜਲਦ ਹੀ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕੀਤਾ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media