Monday, December 23, 2024

ਕੰਵਰ ਵਿਜੇ ਪ੍ਰਤਾਪ ਦੇ ‘ਆਪ’ ਵਿੱਚ ਸ਼ਾਮਿਲ ਹੋਣ ਤੇ ਸਿਆਸੀ ਹਲਚਲ ਸ਼ੁਰੂ

ਆਪ ਵਿੱਚ ਸ਼ਾਮਲ ਹੋ ਕੇ ਆਪਣੇ ਰੁਤਬੇ ਨੂੰ ਭਾਰੀ ਢਾਹ ਲਾਈ – ਸਾਜਨ ਕਾਂਗੜਾ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਾਬਕਾ ਆਈ.ਜੀ ਕੰੁਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ।ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਸਾਬਕਾ ਪੁਲਿਸ ਅਧਿਕਾਰੀ ‘ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕੰਵਰ ਵਿਜੈ ਪ੍ਰਤਾਪ ਨੇ ਆਪ ਵਿੱਚ ਸ਼ਾਮਲ ਹੋ ਕੇ ਅਪਣੇ ਰੁਤਬੇ ਨੂੰ ਭਾਰੀ ਢਾਹ ਲਾਈ ਹੈ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕੰਵਰ ਵਿਜੇ ਪ੍ਰਤਾਪ ਨੂੰ ਹਰ ਪੱਖੋਂ ਮਾਨ ਸਨਮਾਨ ਦਿੱਤਾ ਗਿਆ।ਪਰੰਤੂ ਉਨਾਂ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਦੀਆਂ ਜੋ ਉਮੀਦਾਂ ਜੁੜੀਆਂ ਹੋਈਆਂ ਸਨ ਉਨ੍ਹਾਂ ਨੂੰ ਕੰਵਰ ਵਿਜੇ ਪ੍ਰਤਾਪ ਨੇ ਆਪਣੇ ਸਵਾਰਥ ਲਈ ਬਿਲਕੁੱਲ ਚਕਨਾਚੂਰ ਕਰਕੇ ਰੱਖ ਦਿੱਤਾ ਹੈ।ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ।ਉਸ ਵਿੱਚ ਅਜਿਹੇ ਅਫਸਰ ਦਾ ਸ਼ਾਮਲ ਹੋਣਾ ਮੰਦਭਾਗਾ ਹੈ।ਸਾਜਨ ਕਾਂਗੜਾ ਨੇ ਕਿਹਾ ਕਿ ਕੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਜਿਆਦਾ ਸਮਾਂ ਨਹੀਂ ਰਹਿਣਗੇ ਅਤੇ ਜਲਦ ਹੀ ਉਹ ਇਸ ਮਤਲਬਪ੍ਰਸਤ ਪਾਰਟੀ ‘ਚੋਂ ਬਾਹਰ ਆਉਣਗੇ।
                 ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਮੁੜ ਸੱਤਾ ਵਿੱਚ ਆਏਗੀ ਅਤੇ ਆਮ ਆਦਮੀ ਪਾਰਟੀ ਦਾ ਹਾਲ 2017 ਨਾਲੋਂ ਵੀ ਮਾੜਾ ਹੋਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …